Tuesday, March 24, 2026

ਬੀਬੀ ਜਗੀਰ ਕੌਰ ਵਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਮਾਤਾ ਦੇ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 29 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਮਾਤਾ ਉਪਕਾਰ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਬੀਬੀ ਜਗੀਰ ਕੌਰ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜ਼ਲੀ ਭੇਟ ਕੀਤੀ।ਉਨ੍ਹਾਂ ਕਿਹਾ ਕਿ ਮਾਤਾ ਉਪਕਾਰ ਕੌਰ ਤਿਆਗ ਦੀ ਮੂਰਤ ਸਨ।ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
              ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਅਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਸਮੇਤ ਹੋਰਨਾਂ ਨੇ ਵੀ ਮਾਤਾ ਉਪਕਾਰ ਕੌਰ ਦੇ ਚਲਾਣੇ ’ਤੇ ਦੁੱਖ ਦਾ ਇਜ਼ਹਾਰ ਕੀਤਾ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …