ਅੰਮ੍ਰਿਤਸਰ, 30 ਦਸੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਕੀਤੇ ਫੈਸਲੇ ਤਹਿਤ ਪੰਜਾਬੀ
ਸਾਹਿਤਕਾਰ ਇਸ ਵੇਰਾਂ ਚੜਦਾ ਸਾਲ ਦਿੱਲੀ ਧਰਨੇ ਤੇ ਬੈਠੇ ਕਿਸਾਨਾਂ ਨਾਲ਼ ਬੈਠ ਕੇ ਮਨਾਉਣਗੇ।
ਕੇਂਦਰੀ ਸਭਾ ਦੇ ਸਕਤਰ ਦੀਪ ਦੇਵਿੰਦਰ ਸਿੰਘ ਨੇ ਅੱਜ ਇਥੋਂ ਜਾਰੀ ਬਿਆਨ ਵਿਚ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਅਤੇ ਡਾ ਸੁਖਦੇਵ ਸਿੰਘ ਸਿਰਸਾ ਦੇ ਹਵਾਲੇ ਨਾਲ ਦੱਸਿਆ ਕਿ ਸਭਾ ਵਲੋਂ ਦਿੱਤੇ `ਦਿੱਲੀ ਚੱਲੋ` ਨਾਅਰੇ ਦੇ ਅੰਤਰਗਤ ਸਭਾ ਨਾਲ ਜੁੜੀਆਂ ਸਮੁੱਚੀਆਂ ਸਾਹਿਤ ਸਭਾਵਾਂ ਆਪੋ ਆਪਣੇ ਪਧਰ ਤੇ ਲੇਖਕ ਭਾਈਚਾਰੇ ਨੂੰ ਦਿੱਲੀ ਪਹੁਚਣ ਲਈ ਲਾਮਬੰਦ ਕਰ ਰਹੇ ਹਨ ਤਾਂ ਜੋ ਮੌਜ਼ੂਦਾ ਕਿਰਸਾਨੀ ਸੰਘਰਸ਼ ਵਿਚ ਸਾਹਿਤਕਾਰਾਂ ਵਲੋਂ ਪਹਿਲੇ ਦਿਨ ਤੋਂ ਦਿੱਤੇ ਜਾ ਰਹੇ ਸਹਿਯੋਗ ਨੂੰ ਹੋਰ ਅੱਗੇ ਵਧਾਉਂਦਿਆਂ ਨਵੇਂ ਵਰ੍ਹੇ ਦੀ ਆਮਦ ਤੇ ਲੇਖਕਾਂ ਦਾ ਵੱਡਾ ਇਕੱਠ ਇਸ ਧਰਨੇ ਵਿੱਚ ਸ਼ਮੂਲੀਅਤ ਕਰੇ।
ਸਥਾਨਕ ਸਾਹਿਤ ਸਭਾਵਾਂ ਦੇ ਅਹੁਦੇਦਾਰਾਂ ਜਿੰਨ੍ਹਾਂ ਵਿੱਚ ਦੇਵ ਦਰਦ, ਸ਼ਾਇਰ ਮਲਵਿੰਦਰ, ਸਰਬਜੀਤ ਸੰਧੂ, ਮੁਖਤਾਰ ਗਿੱਲ, ਸੁਰਿੰਦਰਜੀਤ ਰਾਜਨ, ਧਰਵਿੰਦਰ ਔਲਖ, ਹਰਜੀਤ ਸੰਧੂ, ਜਗਤਾਰ ਗਿੱਲ, ਗੁਰਬਾਜ ਛੀਨਾ, ਸੁਮੀਤ ਸਿੰਘ, ਮਨਮੋਹਨ ਸਿੰਘ ਢਿੱਲੋਂ, ਡਾ. ਕਸ਼ਮੀਰ ਸਿੰਘ, ਸੁਰਿੰਦਰ ਚੋਹਕਾ, ਕੁਲਦੀਪ ਦਰਾਜਕੇ, ਸ਼ੁਕਰਗੁਜ਼ਾਰ ਸਿੰਘ, ਡਾ ਮੋਹਨ, ਪ੍ਰਿੰ. ਕੁਲਵੰਤ ਸਿੰਘ ਅਣਖੀ, ਇੰ ਦਲਜੀਤ ਸਿੰਘ, ਮਹਾਂਬੀਰ ਗਿੱਲ, ਪ੍ਰਿੰ. ਰਘਬੀਰ ਸਿੰਘ ਸੋਹਲ ਸਮੇਤ ਬਹੁਤ ਸਾਰੇ ਸਾਹਿਤਕਾਰਾਂ ਨੇ ਕਿਰਸਾਨੀ ਧਰਨੇ ਵਿੱਚ ਸਾਮਲ ਹੋਣ ਦੀ ਹਾਮੀ ਭਰੀ ਹੈ।
Check Also
ਮਹਾਰਾਜਾ ਰਣਜੀਤ ਸਿੰਘ ਦੀਆਂ ਵਿਰਾਸਤੀ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਆਮ ਲੋਕਾਂ ਲਈ ਖੋਲ੍ਹਣ ਦੀ ਮੰਗ – ਡਾ. ਇੰਦਰਜੀਤ ਕੌਰ
ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ …
Punjab Post Daily Online Newspaper & Print Media