Tuesday, March 24, 2026

ਨਗਰ ਨਿਗਮ ਜਲ ਸਪਲਾਈ ਟੈਕਨੀਕਲ ਯੂਨੀਅਨ ਦਾ ਕੈਲੰਡਰ ਰਲੀਜ਼

ਅੰਮ੍ਰਿਤਸਰ, 30 ਦਸੰਬਰ (ਜਗਦੀਪ ਸਿੰਘ) – ਨਗਰ ਨਿਗਮ ਜਲ ਸਪਲਾਈ ਟੈਕਨੀਕਲ ਯੂਨੀਅਨ (ਸਬੰਧਤ ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ) ਵਲੋਂ ਨਵੇਂ ਸਾਲ 2021 ਦਾ ਕੈਲੰਡਰ ਨਗਰ ਨਿਗਮ ਕਮਿਸ਼ਨਰ ਮੈਡਮ ਕੋਮਲ ਮਿੱਤਲ ਵਲੋਂ ਰਲੀਜ਼ ਕੀਤਾ ਗਿਆ।ਯੂਨੀਅਨ ਪ੍ਰਧਾਨ ਕਰਮਜੀਤ ਸਿੰਘ ਕੇ.ਪੀ ਦੀ ਪ੍ਰਧਾਨਗੀ ਹੇਠ ਹੋਏ ਕੈਲੰਡਰ ਰਲੀਜ਼ ਸਮਾਗਮ ਦੌਰਾਨ ਮੈਡਮ ਕੋਮਲ ਮਿੱਤਲ ਨੇ ਮੁਲਾਜ਼ਮਾਂ ਅਤੇ ਸ਼ਹਿਰ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ।
ਪ੍ਰਧਾਨ ਕਰਮਜੀਤ ਸਿੰਘ ਕੇ.ਪੀ ਨੇ ਕਿਹਾ ਇਹ ਕੈਲੰਡਰ ਕਿਸਾਨੀ ਸੰਘਰਸ਼ ਨੂੰ ਸਮਰਪਿਤ ਹੈ।ਯੂਨੀਅਨ ਉਨਾਂ ਦੇ ਸ਼ੰਘਰਸ਼ ਦੀ ਕਾਮਯਾਬੀ ਲਈ ਅਰਦਾਸ ਕਰਦੀ ਹੈ ਅਤੇ ਸਾਰੇ ਮੁਲਾਜ਼ਮ ਉਨ੍ਹਾਂ ਦੇ ਨਾਲ ਖੜ੍ਹੇ ਹਨ।
                ਇਸ ਮੌਕੇ  ਲਖਵਿੰਦਰ ਸਿੰਘ ਨਾਗ, ਚਰਨਜੀਤ ਸਿੰਘ ਫਤਿਹਗੜ੍ਹ, ਦਲਜੀਤ ਸਿੰਘ ਜਿਜੇਆਣੀ, ਰਜਿੰਦਰ ਸ਼ਰਮਾ ਸੁਪਰਡੈਂਟ, ਮਨਜੀਤ ਸਿੰਘ ਬਹੋੜੂ, ਬਿਕਰਮਜੀਤ ਸਿੰਘ, ਵਰਿੰਦਰ ਸਿੰਘ ਰੂਪੋਵਾਲੀ, ਲਖਵਿੰਦਰ ਸਿੰਘ ਸਿੱਧੂ, ਗੁਰਬਚਨ ਸਿੰਘ, ਬਲਜੀਤ ਸਿੰਘ, ਸਰਬਜੀਤ ਸਿੰਘ ਸੈਣੀ, ਜਗਜੀਤ ਸਿੰਘ, ਸਤਵਿੰਦਰ ਸਿੰਘ, ਬਲਕਾਰ ਸਿੰਘ, ਅੰਮ੍ਰਿਤਪਾਲ ਸਿੰਘ, ਸੁਖਵਿੰਦਰ ਸਿੰਘ, ਕੁਲਵੰਤ ਸਿੰਘ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …