ਅੰਮ੍ਰਿਤਸਰ, 30 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜਿਲਾ ਰੋਜ਼ਗਾਰ ਅਤੇ ਕਾਰੋਬਰ ਬਿਊਰੋ ਅੰਮ੍ਰਿਤਸਰ ਵਲੋਂ
ਅੱਜ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਇਸ ਕੈਂਪ ਵਿੱਚ 10 ਪ੍ਰਮੁੱਖ ਪ੍ਰਾਈਵੇਟ ਕੰਪਨੀਆਂ ਦੇ ਨੁਮਾਇੰਦਿਆਂ ਨੇ ਭਾਗ ਲਿਆ ਅਤੇ ਮੌਕੇ ‘ਤੇ ਹੀ ਇੰਟਰਵਿਊ ਉਪਰੰਤ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਗਈ।
ਉਨਾਂ ਦੱਸਿਆ ਕਿ ਦਸੰਬਰ ਮਹੀਨੇ ਦੌਰਾਨ 5 ਸਵੈ-ਰੋਜ਼ਗਾਰ ਮੇਲੇ ਲਗਾਏ ਜਾ ਚੁੱਕੇ ਹਨ ਅਤੇ ਅੱਜ ਦਸੰਬਰ ਮਹੀਨੇ ਦਾ ਇਹ ਤੀਸਰਾ ਪਲੇਸਮੈਂਟ ਕੈਂਪ ਲਗਾਇਆ ਗਿਆ।ਜਿਸ ਵਿੱਚ ਲਗਭਗ 233 ਨੌਕਰੀ ਦੇ ਚਾਹਵਾਨ ਉਮੀਦਵਾਰਾਂ ਨੇ ਸ਼ਿਰਕਤ ਕੀਤੀ।ਇੰਨਾਂ ਵਿਚੋਂ 135 ਉਮੀਦਵਾਰਾਂ ਦੀ ਮੌਕੇ ‘ਤੇ ਚੋਣ ਕੀਤੀ ਗਈ।ਉਨਾਂ ਨੇ ਜਿਲੇ ਦੇ ਨੌਜਵਾਨਾਂ ਨੂੰ 30 ਦਸੰਬਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਲੱਗਣ ਵਾਲੇ ਪਲੇਸਮੈਂਟ ਕੈਂਪ ਵਿਚ ਭਾਗ ਲੈਣ ਦੀ ਅਪੀਲ ਕੀਤੀ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media