ਅੰਮ੍ਰਿਤਸਰ, 30 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ
ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਜੋੜ ਮੇਲ ਦੌਰਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਾਹਮਣੇ ਕੁੱਝ ਸ਼ਰਾਰਤੀ ਲੋਕਾਂ ਵੱਲੋਂ ਨਾਅਰੇਬਾਜ਼ੀ ਕਰਕੇ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਸਖ਼ਤ ਨਿਖੇਧੀ ਕੀਤੀ ਹੈ।ਉਨ੍ਹਾਂ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਇਨ੍ਹਾਂ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਰਾਹੀਂ ਸਥਾਨਕ ਪੁਲਿਸ ਥਾਣੇ ਅੰਦਰ ਸ਼ਿਕਾਇਤ ਦਰਜ਼ ਕਰਵਾਈ ਗਈ ਹੈ।ਪੁਲਿਸ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਉਹ ਸਬੰਧਤ ਲੋਕਾਂ ਦੀ ਨਿਸ਼ਾਨਦੇਹੀ ਕਰਕੇ ਉਨ੍ਹਾਂ ਖਿਲਾਫ਼ ਕਰੜੀ ਕਰਵਾਈ ਕਰੇ।
Check Also
ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …
Punjab Post Daily Online Newspaper & Print Media