ਲਾਭ ਪਾਤਰੀਆਂ ਨੂੰ ਦਿੱਤੀ ਜਾਵੇਗੀ ਹਰ ਤਰ੍ਹਾਂ ਦੀ ਸੰਭਵ ਸਹਾਇਤਾ – ਜੋਗਿੰਦਰ ਪਾਲ
ਪਠਾਨਕੋਟ, 31 ਦਸੰਬਰ (ਪੰਜਾਬ ਪੋਸਟ ਬਿਊਰੋ) -ਜਿਲ੍ਹਾ ਪ੍ਰਸਾਸ਼ਨ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ
ਅਧੀਨ ਇੱਕ ਵਿਸ਼ੇਸ ਸਮਾਰੋਹ ਕਰਵਾਇਆ ਗਿਆ।ਜਿਸ ਦੀ ਪ੍ਰਧਾਨਗੀ ਪਰਮਪਾਲ ਸਿੰਘ ਜਿਲ੍ਹਾ ਪੰਚਾਇਤ ਤੇ ਵਿਕਾਸ ਅਫਸਰ ਨੇ ਕੀਤੀ। ਸਮਾਰੋਹ ਵਿੱਚ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਅਤੇ ਵਿਧਾਇਕ ਹਲਕਾ ਭੋਆ ਜੋਗਿੰਦਰ ਪਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਜਦਕਿ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਸੁਰੇਸ਼ ਕੁਮਾਰ ਬੀ.ਡੀ.ਪੀ.ਓ ਨਰੋਟ ਜੈਮਲ ਸਿੰਘ, ਵਿਜੈ ਕੁਮਾਰ ਬੀ.ਡੀ.ਪੀ.ਓ ਘਰੋਟਾ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸ਼ਰ ਪਠਾਨਕੋਟ ਅਤੇ ਹੋਰ ਜਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ।ਸਮਾਰੋਹ ਦੋਰਾਨ ਨਰੋਟ ਜੈਮਲ ਸਿੰਘ ਬਲਾਕ ਦੇ 21, ਧਾਰਕਲ੍ਹਾਂ ਬਲਾਕ ਦੇ 7 ਪਰਿਵਾਰਾਂ ਅਤੇ ਘਰੋਟਾ ਬਲਾਕ ਦੇ 2 ਗਰੀਬ ਪਰਿਵਾਰ ਜੋ ਬੇਘਰ ਹਨ ਅਤੇ ਆਪਣਾ ਕੋਈ ਘਰ ਨਹੀਂ ਹੈ ਨੂੰ ਪੰਜ ਪੰਜ ਮਰਲੇ ਪਲਾਟ ਦੀਆਂ ਸੰਨਦਾਂ ਵੰਡੀਆਂ ਗਈਆਂ।
ਸੰਯਮ ਅਗਰਵਾਲ ਨੇ ਕਿਹਾ ਕਿ ਜਿਲ੍ਹਾ ਪਠਾਨਕੋਟ ਜਦੋਂ ਦਾ ਬਣਿਆ ਹੋਇਆ ਹੈ।ਉਸ ਸਮੇਂ ਤੋਂ ਇਹ ਪਹਿਲਾ ਉਪਰਾਲਾ ਹੈ ਜਿਲ੍ਹਾ ਪ੍ਰਸਾਸਨ ਦਾ ਕਿ ਪੰਜਾਬ ਸਰਕਾਰ ਦੀ ਯੋਜਨਾ ਦੇ ਅਨੁਸਾਰ ਅੱਜ ਤਿੰਨ ਬਲਾਕ ਨਰੋਟ ਜੈ੍ਮਲ ਸਿੰਘ, ਧਾਰਕਲ੍ਹਾ ਅਤੇ ਘਰੋਟਾ ਦੇ ਕਰੀਬ ਕੁੱਲ 30 ਪਰਿਵਾਰਾਂ ਨੂੰ ਪੰਜ ਪੰਜ ਮਰਲੇ ਪਲਾਟਾਂ ਦੀਆਂ ਸੰਨਦਾਂ ਵੰਡੀਆਂ ਗਈਆਂ ਹਨ।ੳਨ੍ਹਾਂ ਸਾਰੇ ਲਾਭਪਾਤਰੀਆਂ ਨੂੰ ਇਸ ਮੋਕੇ ਤੇ ਸ਼ੁਭਕਾਮਨਾਵਾਂ ਦਿੱਤੀਆਂ।
ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਿਹਾ ਕਿ ਇਹ ਬੇਘਰ ਲੋਕਾਂ ਨੂੰ ਜੋ ਪਲਾਟ ਦਿੱਤੇ ਗਏ ਹਨ। ਇਨ੍ਹਾਂ ਪਲਾਟਾਂ ਤੇ ਲਾਭਪਾਤਰੀ ਮਕਾਨ ਦੀ ਹੀ ਉਸਾਰੀ ਕਰ ਸਕਦਾ ਹੈ।ਉਨ੍ਹਾਂ ਕਿਹਾ ਕਿ ਇਸ ਜ਼ਮੀਨ ਨੂੰ ਲਾਭਪਾਤਰੀ ਨਾ ਤਾਂ ਵੇਚ ਸਕਦਾ ਹੈ, ਨਾ ਹੀ ਖੇਤੀ ਕਰ ਸਕਦਾ ਹੈ ਅਤੇ ਨਾ ਹੀ ਕਿਸੇ ਹੋਰ ਉਪਯੋਗ ਵਿੱਚ ਲਿਆ ਸਕਦਾ ਹੈ।ਉਨ੍ਹਾਂ ਨੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਸਾਰੇ ਜਿਲ੍ਹਾ ਨਿਵਾਸੀਆਂ ਨੂੰ ਨਵੇਂ ਸਾਲ ਦੀਆਂ ਸੁਭਕਾਮਨਾਵਾਂ ਦਿੱਤੀਆਂ।
Punjab Post Daily Online Newspaper & Print Media