Saturday, September 26, 2026

210 ਉਮੀਦਵਾਰਾਂ ਨੂੰ ਰੋਜ਼ਗਾਰ ਕਰਵਾਇਆ ਮੁਹੱਈਆ

ਅੰਮ੍ਰਿਤਸਰ, 1 ਜਨਵਰੀ 2021 (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜਿਲਾ ਰੋਜ਼ਗਾਰ ਅਤੇ ਕਾਰੋਬਰ ਬਿਊਰੋ ਅੰਮ੍ਰਿਤਸਰ ਵਲੋਂ 29 ਅਤੇ 30 ਦਸੰਬਰ ਨੂੰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਇਸ ਕੈਂਪ ਵਿੱਚ ਪ੍ਰਮੁੱਖ ਪ੍ਰਾਈਵੇਟ ਕੰਪਨੀਆਂ ਜਿਵੇਂ ਕਿ ਐਸ.ਬੀ.ਆਈ ਲਾਈਫ ਇੰਸ਼ੋਰੈਂਸ, ਐਨ.ਆਈ.ਆਈ.ਟੀ, ਸਟਾਰ ਲਾਈਫ ਇੰਸ਼ੋਰੈਂਸ, ਵੈਬਰਜ਼, ਗੁਗਲ ਪੇਅ, ਅਪਰਾ ਅਤੇ ਅਜ਼ਾਇਲ ਹਰਬਲ ਆਦਿ ਦੇ ਨੁਮਾਇੰਦਿਆਂ ਨੇ ਭਾਗ ਲਿਆ ਗਿਆ ਅਤੇ ਮੌਕੇ ‘ਤੇ ਹੀ ਇੰਟਰਵਿਊ ਉਪਰੰਤ ਯੋਗ ਉਮੀਦਵਾਰਾਂ ਦੀ ਚੋਣ ਕੀਤੀ।
                      ਉਨਾ ਕਿਹਾ ਕਿ ਦਸੰਬਰ ਮਹੀਨੇ ਦੌਰਾਨ ਪੰਜ ਸਵੈ-ਰੋਜ਼ਗਾਰ ਮੇਲੇ ਲਗਾਏ ਜਾ ਚੁੱਕੇ ਹਨ ਅਤੇ ਹੁਣ ਮਹੀਨੇ ਦਾ ਤੀਸਰਾ ਅਤੇ ਚੌਥਾ ਪਲੇਸਮੈਂਟ ਕੈਂਪ ਲਗਾਇਆ ਗਿਆ।ਜਿਸ ਵਿੱਚ 10 ਪ੍ਰਾਈਵੇਟ ਕੰਪਨੀਆਂ ਨੇ ਲਗਭਗ 340 ਉਮੀਦਵਾਰਾਂ ਵਿਚੋਂ 210 ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ।ਉਨਾਂ ਦੱਸਿਆ ਕਿ ਅਜਾਇਲ ਹਰਬਲ ਵਲੋਂ 62, ਅਪਰਾ ਵਲੋਂ 27, ਐਸ.ਬੀ.ਆਈ ਲਾਈਫ ਵਲੋਂ 20, ਐਨ.ਆਈ.ਆਈ.ਟੀ ਵਲੋਂ 14 ਅਤੇ ਸਟਾਰ ਹੈਲਥ ਇੰਸ਼ੋਰੈਂਸ ਵਲੋਂ 11 ਉਮੀਦਵਾਰਾਂ ਦੀ ਚੋਣ ਕੀਤੀ ਗਈ।ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਵਿਕਰਮਜੀਤ ਅਤੇ ਡਿਪਟੀ ਸੀ.ਈ.ਓ ਸਤਿੰਦਰ ਸਿੰਘ ਨੇ ਜਿਲੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਇਸ ਵੈਬਸਾਈਟ ਉਪਰ ਵੱਧ ਤੋਂ ਵੱਧ ਰਜਿਸਟਰ ਹੋਣ ਲਈ ਅਪੀਲ ਕੀਤੀ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …