Saturday, September 26, 2026

ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤਾ ਨਵੇਂ ਸਾਲ ਦਾ ਸ਼ੁਭਆਰੰਭ

ਪਠਾਨਕੋਟ, 1 ਜਨਵਰੀ 2021 (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ਦੇ ਜ਼ਿਲ੍ਹਾ ਪਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਾਲ 2021 ਦੇ ਆਰੰਭ ’ਤੇ ਨਵੇਂ ਸਾਲ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸ਼ਰ ਪਠਾਨਕੋਟ, ਅਰਵਿੰਦ ਸਲਵਾਨ ਤਹਿਸੀਲਦਾਰ ਪਠਾਨਕੋਟ, ਸੁਖਵਿੰਦਰ ਸਿੰਘ ਜਿਲ੍ਹਾ ਖਜਾਨਾ ਅਫਸ਼ਰ ਪਠਾਨਕੋਟ, ਸਰਬਜੀਤ ਸਿੰੰਘ ਤਹਿਸੀਲਦਾਰ ਚੋਣਾਂ, ਜਤਿੰਦਰ ਕੁਮਾਰ ਪੀ.ਏ. ਟੂ ਡੀ.ਸੀ ਪਠਾਨਕੋਟ, ਗੁਰਦੀਪ ਸਫਰੀ ਡੀ.ਆਰ.ਏ.ਐਮ ਡੀ.ਸੀ ਦਫਤਰ ਪਠਾਨਕੋਟ, ਸੰਜੀਵ ਪਠਾਨਿਆ, ਬਲਜੀਤ ਸਿੰਘ, ਰੀਨਾ ਬੈਂਸ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਇਸ ਸਮੇਂ ਹਾਜ਼ਰ ਸਨ।
              ਬਾਅਦ ਦੁਪਿਹਰ ਧਾਰਮਿਕ ਸਮਾਗਮ ਦੋਰਾਨ ਰੱਖੇ ਗਏ ਸ੍ਰੀ ਸੁਖਮਨੀ ਸਾਹਿਬ ਜੀ ਪਾਠ ਦੇ ਭੋਗ ਉਪਰੰਤ ਭਾਈ ਗੁਰਬਚਨ ਸਿੰਘ ਹਜੂਰੀ ਰਾਗੀ ਜੱਥਾ ਗੁਰੂਦੁਆਰਾ ਸ੍ਰੀ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਨੇ ਕੀਰਤਨ ਦੀ ਹਾਜ਼ਰੀ ਭਰੀ ਅਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ ਗਈ।ਗੁਰਦੀਪ ਸਿੰਘ ਗੁਲਾਟੀ ਮੁੱਖ ਪ੍ਰਬੰਧਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਅਤੇ ਹੋਰ ਕਮੇਟੀ ਮੈਂਬਰਾਂ ਵੱਲੋਂ ਜਿਲ੍ਹਾ ਅਧਿਕਾਰੀਆਂ ਨੂੰ ਸਰੋਪੇ ਭੇਂਟ ਕੀਤੇ ਗਏ।
                  ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਨੇ ਕਿਹਾ ਕਿ ਅੱਜ ਦੇ ਦਿਨ ਹੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੰਮ ਕਾਜ਼ ਸ਼ੁਰੂ ਕੀਤਾ ਗਿਆ ਸੀ।ਕਰੋਨਾ ਕਾਲ ਦੇ ਚੱਲਦਿਆਂ ਹਰੇਕ ਕਰਮਚਾਰੀ ਅਤੇ ਅਧਿਕਾਰੀ ਵੱਲੋਂ ਅਪਣੀਆਂ ਸੇਵਾਵਾਂ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਦਿੱਤੀਆਂ ਗਈਆਂ।ਉਨ੍ਹਾਂ ਨੇ ਸਾਰੇ ਕਰਮਚਾਰੀਆਂ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਇਸ ਨਵੇਂ ਸਾਲ ਦੋਰਾਨ ਸਾਰੇ ਕਰਮਚਾਰੀ ਆਪਣੇ ਆਪ ਨਾਲ ਇਕ ਵਾਅਦਾ ਕਰਨ ਕਿ ਸਾਰੇ ਦਿਨ ਦਫਤਰੀ ਕੰਮਕਾਜ਼ ਦੇ ਨਾਲ ਸਾਰੇ ਦਿਨ ਵਿੱਚ ਇਕ ਕੰਮ ਮਾਨਵਤਾ ਦੀ ਸੇਵਾ ਲਈ ਜਰੂਰ ਕਰਨ ਦਾ ਪ੍ਰਣ ਕਰਨ ਤਾਂ ਜੋ ਕਾਰਜ ਪ੍ਰਣਾਲੀ ਵਿੱਚ ਹੋਰ ਵੀ ਸੁਧਾਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਇੱਕ ਹੋਰ ਪਣ ਕੀਤਾ ਜਾਵੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਾਫ ਸਫਾਈ ਦਾ ਪੂਰਾ ਧਿਆਨ ਰੱਖਿਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਗੰਦਗੀ ਨਾ ਫੈਲਾਈ ਜਾਵੇ।ਇਸ ਮੋਕੇ ਤੇ ਗੁਰੂ ਦਾ ਅਟੁੱਟ ਲੰਗਰ ਚੱਲਿਆ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …