ਕਪੂਰਥਲਾ, 1 ਜਨਵਰੀ 2021 (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਦੀ ਅਗਵਾਈ ਹੇਠ ਅੱਜ ਨਵੇਂ ਸਾਲ ਦੀ
ਸ਼ੁਰੂਆਤ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ।
ਡਿਪਟੀ ਕਮਿਸ਼ਨਰ ਵਲੋਂ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਗਈ। ਉਨਾਂ ਕੰਪਲੈਕਸ ਵਿਖੇ ਸੰਗਤ ਵਿੱਚ ਬੈਠੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਲ 2020 ਸਾਨੂੰ ਆਪਣੇ ਪਰਿਵਾਰ ਤੇ ਸਿਹਤ ਦੀ ਅਹਿਮੀਅਤ ਸਿਖਾ ਗਿਆ ਹੈ।ਅਸੀਂ ਸਾਰਿਆਂ ਨੇ ਕੋਵਿਡ-19 ਦੇ ਵਿੱਚ ਵੀ ਪੂਰੀ ਲਗਨ ਅਤੇ ਮਿਹਨਤ ਨਾਲ ਆਪਣੀ ਡਿਊਟੀ ਨਿਭਾਈ ਹੈ ਅਤੇ ਮੈਂ ਆਸ ਕਰਦੀ ਹਾਂ ਕੀ ਇਸ ਸਾਲ ਵੀ ਸਾਰੇ ਤਨਦੇਹੀ ਨਾਲ ਆਪਣੀ ਸੇਵਾ ਨਿਭਾਉਣਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਐਸ.ਪੀ ਆਂਗਰਾ, ਐਸ.ਡੀ.ਐਮ ਵਰਿੰਦਰਪਾਲ ਬਾਜਵਾ ਅਤੇ ਹੋਰ ਸਾਰੇ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Check Also
ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …
Punjab Post Daily Online Newspaper & Print Media