
ਅੰਮ੍ਰਿਤਸਰ, 27 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਸਿੱਖੀ ਦੇ ਪ੍ਰਚਾਰ-ਪ੍ਰਸਾਰ ਨੂੰ ਹੋਰ ਅੱਗੇ ਵਧਾਉਣ ਲਈ ਅਮਰੀਕਾ ਦੀ ਸਟੇਟ ਕੈਲੇਫੋਰਨੀਆਂ ਦੇ ਪ੍ਰਮੁੱਖ ਸ਼ਹਿਰ ਯੂਬਾ ਸਿਟੀ ਵਿਖੇ 31 ਅਕਤੂਬਰ ਨੂੰ ਸਿੱਖ ਮਿਸ਼ਨ (ਇੰਟਰਨੈਸ਼ਨਲ ਸਿੱਖ ਸੈਂਟਰ) ਦਾ ਨੀਂਹ ਪੱਥਰ ਰੱਖਣ ਲਈ ਵਫਦ ਸਮੇਤ ਅਮਰੀਕਾ ਰਵਾਨਾ ਹੋ ਗਏ ਹਨ।
ਦਫਤਰ ਤੋਂ ਜਾਰੀ ਪ੍ਰੈੱਸ ਰਲੀਜ ਵਿੱਚ ਜਾਣਕਾਰੀ ਦੇਂਦਿਆਂ ਸ. ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਦੇਸ਼ਾਂ ਵਿੱਚ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਖੋਲੇ ਜਾਣ ਵਾਲੇ ਸਿੱਖ ਮਿਸ਼ਨ ਦਾ ਨੀਂਹ ਪੱਥਰ 31 ਅਕਤੂਬਰ ਨੂੰ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰੱਖਣਗੇ।ਇਸ ਕਾਰਜ ਲਈ ਉਨ੍ਹਾਂ ਦੇ ਨਾਲ ਸ. ਰਘੂਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਸ. ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਸ. ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ ਤੇ ਸ. ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਉਨ੍ਹਾਂ ਦੇ ਨਾਲ ਗਏ ਹਨ।
ਸ. ਰੂਪ ਸਿੰਘ ਨੇ ਦੱਸਿਆ ਕਿ ਇਸ ਨੇਕ ਕਾਰਜ ਲਈ ਅਮਰੀਕਾ ਦੇ ਉੱਘੇ ਸਿੱਖ ਸ. ਦੀਦਾਰ ਸਿੰਘ ਬੈਂਸ ਨੇ ਤਕਰੀਬਨ 13 ਏਕੜ ਜਮੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਿੱਤੀ ਹੈ ਜਿਸ ਵਿੱਚ ਸ਼੍ਰੋਮਣੀ ਕਮੇਟੀ ਉਨ੍ਹਾਂ ਦੇ ਸਹਿਯੋਗ ਨਾਲ ਵਿਦੇਸ਼ਾਂ ਵਿਚ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਵਿਸ਼ੇਸ਼ ਉਪਰਾਲਾ ਕਰੇਗੀ।ਉਨ੍ਹਾਂ ਦੱਸਿਆ ਕਿ ਇਸ ਮਿਸ਼ਨ ਦੀ ਸਥਾਪਤੀ ਨਾਲ ਸਿੱਖੀ ਦੇ ਪ੍ਰਚਾਰ ਨੂੰ ਵੱਡਾ ਹੁਲਾਰਾ ਮਿਲੇਗਾ ਤੇ ਇਸ ਵਿੱਚ ਗੁਰਮਤਿ ਸਬੰਧੀ ਜਾਣਕਾਰੀ , ਗੁਰਮੁੱਖੀ ਦੀ ਪੜ੍ਹਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਬੋਥ ਤੇ ਸੁੰਦਰ ਦਸਤਾਰ ਸਜਾਉਣ ਦੀ ਸਿੱਖਲਾਈ ਆਦਿ ਬਾਰੇ ਜਾਣਕਾਰੀ ਸੁਚੱਜੇ ਢੰਗ ਨਾਲ ਦਿੱਤੀ ਜਾਵੇਗੀ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media