Monday, August 24, 2026

ਪਦਮ ਸ੍ਰੀ ਮਰਹੂਮ ਭਾਈ ਨਿਰਮਲ ਸਿੰਘ ਖਾਲਸਾ ਦੇ ਪੁੱਤਰ ਅਮਤੇਸ਼ਵਰ ਸਿੰਘ ‘ਆਪ’ ‘ਚ ਸ਼ਾਮਲ

ਕਲਾਕਾਰ ਅਤੇ 15 ਵਕੀਲ ਵੀ ਪਾਰਟੀ ਨਾਲ ਜੁੜੇ

ਅੰਮ੍ਰਿਤਸਰ, 1 ਜਨਵਰੀ 2021 (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੀਆਂ ਕਈ ਵੱਡੀਆਂ ਸਖਸ਼ੀਅਤਾਂ ਪਾਰਟੀ ਵਿੱਚ ਸ਼ਾਮਲ ਹੋ ਰਹੀਆਂ ਹਨ।ਅੱਜ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪਦਮ ਸ੍ਰੀ ਐਵਾਰਡ ਵਿਜੇਤਾ ਮਰਹੂਮ ਭਾਈ ਨਿਰਮਲ ਸਿੰਘ ਖਾਲਸਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਪੁੱਤਰ ਅਮਤੇਸ਼ਵਰ ਸਿੰਘ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਅੰਮ੍ਰਿਤਸਰ ਪੁੱਜੇ ਪਾਰਟੀ ਦੇ ਸਹਿ ਇੰਚਾਰਜ਼ ਰਾਘਵ ਚੱਢਾ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਅੱਜ ਦਰਜਨ ਤੋਂ ਵੱਧ ਵੱਡੀਆਂ ਸ਼ਖਸੀਅਤਾਂ ਨੇ ਸ਼ਾਮਲ ਹੋ ਕੇ ਪਾਰਟੀ ਵਲੋਂ ਕੀਤੇ ਜਾ ਰਹੇ ਚੰਗੇ ਕੰਮਾਂ ‘ਤੇ ਮੋਹਰ ਲਾਈ।
                  ਅਮਤੇਸ਼ਵਰ ਸਿੰਘ ਖਾਲਸਾ, ਕਾਂਗਰਸ ਦੇ ਅੰਮ੍ਰਿਤਸਰ ਦਿਹਾਤੀ ਤੋਂ ਜਿਲਾ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਸਰਾਏ, ਸੀਨੀਅਰ ਕਲਾਕਾਰ ਅਸ਼ੋਕ ਸਲਵਾਨ, ਮੋਹਨ ਸਿੰਘ ਸਾਰਫ ਪ੍ਰਧਾਨ ਬਾਲਮੀਕੀ ਸਮਾਜ ਸੰਘ ਅਤੇ 15 ਵਕੀਲਾਂ ਦੀ ਟੀਮ ਵੀ ਪਾਰਟੀ ਵਿੱਚ ਸ਼ਾਮਲ ਹੋਈ।ਆਗੂਆਂ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੀਆਂ ਸਖਸੀਅਤਾਂ ਦਾ ਸਵਾਗਤ ਕੀਤਾ।ਉਨ੍ਹਾਂ ਕਿਹਾ ਕਿ ਇਸ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …