Tuesday, December 24, 2024

ਯੂਨੀਵਰਸਿਟੀ ਦੇ ਸਿਖਿਆ ਵਿਭਾਗ ਵੱਲੋਂ ਵਿਸ਼ੇਸ਼ ਵਿਦਿਆਰਥੀਆਂ ਸਬੰਧੀ ਵਰਕਸ਼ਾਪ

ਅੰਮ੍ਰਿਤਸਰ, 2 ਜਨਵਰੀ 2021 (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿਖਿਆ ਵਿਭਾਗ ਵੱਲੋਂ ਵਿਸ਼ੇਸ਼ ਵਿਦਿਆਰਥੀਆਂ ਸਬੰਧੀ ਕਰਵਾਈ ਗਈ ਵਰਕਸ਼ਾਪ ਮੌਕੇ ਨੈਸ਼ਨਲ ਇੰਸਟੀਚਿਊਟ ਆਫ ਓਪਨ ਸਕੂਲਿੰਗ ਨਵੀਂ ਦਿੱਲੀ ਦੀ ਚੇਅਰਪਰਸਨ, ਪ੍ਰੋ. ਡਾ. ਸਰੋਜ ਸ਼ਰਮਾ ਨੇ ਕਿਹਾ ਕਿ ਅੱਜ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਦਿਆਰਥੀਆਂ ਦੀ ਸਿਖਿਆ ਵਾਸਤੇ ਕੀਤੇ ਜਾ ਰਹੇ ਉਪਰਾਲੇ ਸਹੀ ਦਿਸ਼ਾ ਵੱਲ ਜਾ ਰਹੇ ਹਨ ਅਤੇ ਇਸ ਸਬੰਧੀ ਹੋਰ ਵੀ ਕਾਰਜ ਦੀ ਲੋੜ ਹੈ।ਇਸ ਵਰਕਸ਼ਾਪ ਮੌਕੇ ਸੱਠ ਤੋਂ ਵੱਧ ਵਿਸ਼ਾ ਮਾਹਿਰਾਂ ਨੇ ਆਨਲਾਈਨ ਭਾਗ ਲਿਆ ਜਿਸ ਦਾ ਉਦੇਸ਼ ਵਿਸ਼ੇਸ਼ ਬੱਚਿਆਂ ਦੀਆਂ ਜ਼ਰੂਰਤਾਂ ਅਨੁਸਾਰ ਸਿਖਿਆ ਮੁਹਈਆਂ ਕਰਵਾਉਣ ਲਈ ਵਿਸ਼ੇਸ਼ ਸਿਖਲਾਈ ਦੇਣਾ ਸੀ।
                ਡਾ. ਸਰੋਜ ਸ਼ਰਮਾ ਨੇ ਇਸ ਵਰਕਸ਼ਾਪ ਦੇ ਸਮਾਪਤੀ ਸਮਾਰੋਹ ਮੌਕੇ ਬੋਲਦਿਆਂ ਸਿਖਿਆ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਵਿਸ਼ੇਸ਼ ਵਿਦਿਆਰਥੀਆਂ ਨੂੰ ਦਿਵਿਆਅੰਜਨਾਂ ਤੋਂ ਵਿਸ਼ੇਸ਼ ਜ਼ਰੂਰਤਾਂ ਵਾਲੇ ਕਹਿਣਾ ਸ਼ੁਰੂ ਕਰ ਦਿੱਤਾ ਗਿਆ ਹੈ।ਉਨ੍ਹਾਂ ਨੇ ਵਿਸ਼ੇਸ਼ ਵਿਦਿਆਰਥੀਆਂ ਵਾਸਤੇ ਚਲਾਏ ਜਾ ਰਹੇ ਵੱਖ ਵੱਖ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆ ਦੱਸਿਆ ਕਿ ਯੂ.ਐਨ.ਓ ਵੱਲੋਂ ਅਜਿਹੇ ਵਿਦਿਆਰਥੀਆਂ ਨੂੰ ਵੀ ਮੁੱਖ ਧਾਰਾ ਦੇ ਨਾਲ ਪੜ੍ਹਾਉਣ ਦੀ ਵਕਾਲਤ ਕੀਤੀ ਹੈ।ਇਸ ਸਬੰਧ ਵਿਚ ਸਿਖਿਆ ਨੀਤੀਆਂ, ਵੱਖ ਵੱਖ ਪ੍ਰੋਗਰਾਮ ਅਤੇ ਕੌਸ਼ਲ ਵਿਕਾਸ ਪ੍ਰੋਗਰਾਮਾਂ ਨਿਰੰਤਰ ਘੋਖਦੇ ਰਹਿਣਾ ਚਾਹੀਦਾ ਹੈ ਤਾਂ ਜੋ ਅਜੋਕੇ ਤਕਨਾਲੋਜੀ ਦੇ ਯੁੱਗ ਵਿਚ ਅਜਿਹੇ ਵਿਦਿਆਰਥੀ ਮਿਆਰੀ ਸਿਖਿਆ ਤੋਂ ਵਿਰਵੇ ਨਾ ਰਹਿ ਸਕਣ।
                    ਸੇਂਟ ਫਰਾਂਸਿਸ ਹੋਮ ਪਠਾਨਕੋਟ ਦੇ ਸਕੱਤਰ-ਕਮ-ਕੋਆਰਡੀਨੇਟਰ ਫਾਦਰ ਜੋਸਫ ਪੁਥੇਂਪੁਰਾ ਨੇ ਇਸ ਵਰਕਸ਼ਾਪ ਦਾ ਉਦਘਾਟਨ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵਿਚ ਵੱਡੀ ਗਿਣਤੀ ਵਿਚ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਦਿਆਰਥੀ ਹਨ ਅਤੇ ਉਹ ਹਰ ਉਪਰਾਲੇ ਕਰ ਰਹੇ ਹਨ ਕਿ ਉਨ੍ਹਾਂ ਨੂੰ ਮਿਆਰੀ ਸਿਖਿਆ ਮੁਹਈਆ ਕੀਤੀ ਜਾਵੇ ਤਾਂ ਜੋ ਉਹ ਮੁੱਖ ਧਾਰਾ ਵਾਲੇ ਵਿਦਿਆਰਥੀਆਂ ਨਾਲ ਰਲ ਸਕਣ।
                  ਪ੍ਰੋਜੈਕਟ ਕੋਆਰਡੀਨੇਟਰ ਪ੍ਰੋ. ਅਮਿਤ ਕੌਟਸ ਨੇ ਪ੍ਰੋਗਰਾਮ ਦੇ ਉਦੇਸ਼ਾਂ ਅਤੇ ਸ਼ਡਿਊਲ ਬਾਰੇ ਚਾਨਣਾ ਪਾਇਆ ਅਤੇ ਵਿਭਾਗ ਦੇ ਮੁਖੀ ਡਾ. ਦੀਪਾ ਸਿਕੰਦ ਨੇ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਦੱਸਿਆ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …