Monday, September 28, 2026

ਉਰਦੂ ਆਮੋਜ਼ ਕਲਾਸ ਦਾ ਦਾਖ਼ਲਾ 15 ਜਨਵਰੀ ਤੱਕ

ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ) – ਭਾਸ਼ਾ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪੱਧਰ ‘ਤੇ ਉਰਦੂ ਦੀ ਮੁਫ਼ਤ ਪੜਾਈ ਕਰਾਉਣ ਲਈ ਉਰਦੂ ਆਮੋਜ਼ ਕਲਾਸ ਦਾ ਨਵਾਂ ਦਾਖਲਾ 3 ਤੋਂ 15 ਜਨਵਰੀ 2021 ਤੱਕ ਜਾਰੀ ਰਹੇਗਾ।
                     ਕਾਰਜਕਾਰੀ ਜ਼ਿਲ੍ਹਾ ਭਾਸ਼ਾ ਅਫਸਰ ਹਰਜੀਤ ਸਿੰਘ ਦੇ ਦੱਸਿਆ ਹੈ ਕਿ ਇਸ ਕੋਰਸ ਦੀ ਮਿਆਦ 6 ਮਹੀਨੇ ਹੋਵੇਗੀ ਅਤੇ ਭਾਸ਼ਾ ਵਿਭਾਗ ਵੱਲੋਂ ਮੁਫ਼ਤ ਸਿਖਲਾਈ ਦਿੱਤੀ ਜਾਂਦੀ ਹੈ। ਇਸ ਕੋਰਸ ਲਈ ਸ਼ਾਮ 5.15 ਤੋਂ 6.15 ਵਜੇ ਤੱਕ ਦਫਤਰੀ ਕੰਮ ਵਾਲੇ ਦਿਨ ਕਲਾਸਾਂ ਲਗਾਈਆਂ ਜਾਂਦੀਆਂ ਹਨ। ਇਸ ਕੋਰਸ ਵਿੱਚ ਆਮ ਕਾਰੋਬਾਰੀ ਵਿਅਕਤੀ, ਘਰੇਲੂ ਕੰਮ ਕਰਨ ਵਾਲਾ, ਸਰਕਾਰੀ, ਗੈਰ ਸਰਕਾਰੀ ਵਿਅਕਤੀ ਦਾਖਲਾ ਲੈ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਜਿਥੇ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਤਨਦੇਹੀ ਨਾਲ ਯਤਨ ਕਰ ਰਹੀ ਹੈ ਉਥੇ ਉਰਦੂ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਕਈ ਸਾਲਾਂ ਤੋਂ ਇਹ ਕੋਰਸ ਚਲਾ ਰਹੀ ਹੈ। ਉਰਦੂ ਸਿੱਖਣ ਲਈ ਘਰੇਲੂ ਕਾਰੋਬਾਰੀ ਵਿਅਕਤੀਆਂ ਤੋਂ ਇਲਾਵਾ ਡਾਕਟਰ, ਵਕੀਲ, ਵਸੀਕਾ ਨਵੀਸ, ਪਟਵਾਰੀ, ਮਾਲ ਵਿਭਾਗ ਦੇ ਅਧਿਕਾਰੀ ਤੇ ਸਾਹਿਤਕਾਰ ਵੀ ਆਉਂਦੇ ਹਨ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …