Monday, November 23, 2026

ਵਿਜੈ ਇੰਦਰ ਸਿੰਗਲਾ ਵਲੋਂ ਸੱਤ ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਂ ’ਤੇ ਰੱਖਣ ਦੀ ਪ੍ਰਵਾਨਗੀ

ਅੰਮ੍ਰਿਤਸਰ, 2 ਜਨਵਰੀ 2021 (ਸੁਖਬੀਰ ਸਿੰਘ) – ਵਿੱਦਿਅਕ ਅਦਾਰਿਆਂ ਦਾ ਨਾਂ ਅਹਿਮ ਸ਼ਖ਼ਸੀਅਤਾਂ ਦੇ ਨਾਮ ’ਤੇ ਰੱਖਣ ਦੀ ਨੀਤੀ ਤਹਿਤ ਪੰਜਾਬ ਸਰਕਾਰ ਨੇ 7 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ ‘ਤੇ ਰੱਖਣ ਦਾ ਫ਼ੈਸਲਾ ਕੀਤਾ ਹੈ।
                    ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਦੇ ਦੋ ਸਕੂਲਾਂ; ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਕੌਰੇਆਣਾ ਦਾ ਨਾਂ ਸ਼ਹੀਦ ਲਾਂਸ ਨਾਇਕ ਕੁਲਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਪਿੱਥੋ ਦਾ ਨਾਮ ਸ਼ਹੀਦ ਫ਼ੌਜੀ ਕੁਲਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਰੱਖਿਆ ਗਿਆ ਹੈ।ਇਸੇ ਤਰ੍ਹਾਂ ਜ਼ਿਲ੍ਹਾ ਮਾਨਸਾ ਦੇ ਦੋ ਸਕੂਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਖ਼ਿਆਲਾਂ ਕਲਾਂ ਦਾ ਨਾਂ ਸ਼ਹੀਦ ਊਦੇ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਜੋਗਾ ਦਾ ਨਾਂ ਕਾਮਰੇਡ ਜਗੀਰ ਸਿੰਘ ਜੋਗਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਖਿਆ ਗਿਆ ਹੈ।ਜਦ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਠਿਆਲਾ ਦਾ ਨਾਮ ਸ਼ਹੀਦ ਇੰਸਪੈਕਟਰ ਰਘਬੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜ਼ਿਲ੍ਹਾ ਗੁਰਦਾਸਪੁਰ ਦੇ ਸਰਕਾਰੀ ਮਿਡਲ ਸਕੂਲ ਵਿੰਝਵਾਂ ਦਾ ਨਾਂ ਸ਼ਹੀਦ ਹਵਾਲਦਾਰ ਰਜਿੰਦਰ ਸਿੰਘ ਸਰਕਾਰੀ ਮਿਡਲ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਘੁੰਨਸ (ਬਰਨਾਲਾ) ਦਾ ਨਾਮ ਸ਼ਹੀਦ ਸਿਪਾਹੀ ਦਲੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਖਿਆ ਗਿਆ ਹੈ।
                           ਸਿੱਖਿਆ ਮੰਤਰੀ ਨੇ ਦੱਸਿਆ ਕਿ ਦੱਸਿਆ ਕਿ ਇਸ ਸਬੰਧੀ ਨੋਟੀਫ਼ਿਕੇਸ਼ਨ ਛੇਤੀ ਹੀ ਜਾਰੀ ਕਰ ਦਿੱਤਾ ਜਾਵੇਗਾ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …