ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਇਕ ਨਿੱਜੀ
ਹਸਪਤਾਲ ਵਿਖੇ ਜੇਰੇ ਇਲਾਜ਼ ਬਾਬਾ ਠਾਕੁਰ ਸਿੰਘ ਖ਼ਾਲਸਾ ਦੇ ਨਜ਼ਦੀਕੀ ਤੇ ਦਮਦਮੀ ਟਕਸਾਲ ਦੇ ਵਿਦਿਆਰਥੀ ਭਾਈ ਸਵਿੰਦਰ ਸਿੰਘ ਵਾਸੀ ਪਿੰਡ ਰੂੜੀ ਵਾਲ ਦੀ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ ਹੈ।ਦਮਦਮੀ ਟਕਸਾਲ ਮੁਖੀ ਨੇ ਭਾਈ ਸਵਿੰਦਰ ਸਿੰਘ ਦੇ ਇਲਾਜ਼ ਲਈ ਦਮਦਮੀ ਟਕਸਾਲ ਦੇ ਸਿੰਘ ਭਾਈ ਗੁਰਿੰਦਰ ਸਿੰਘ ਨਿਊਜ਼ੀਲੈਂਡ ਵੱਲੋਂ ਭੇਜੀ ਗਈ ਮਾਲੀ ਇਮਦਾਦ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਸ਼ਮਸ਼ੇਰ ਸਿੰਘ ਜੇਠੂਵਾਲ ਅਤੇ ਪ੍ਰੋ: ਸਰਚਾਂਦ ਸਿੰਘ ਰਾਹੀਂ ਭਾਈ ਸਵਿੰਦਰ ਸਿੰਘ ਦੀ ਧਰਮ ਪਤਨੀ ਬੀਬੀ ਰੁਪਿੰਦਰ ਕੌਰ ਨੂੰ ਪਹੁੰਚਾਈ ਗਈ ਅਤੇ ਭਾਈ ਸਵਿੰਦਰ ਸਿੰਘ ਰੂੜੀ ਵਾਲ ਦੇ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਵੀ ਭਰੋਸਾ ਦਿੱਤਾ ਗਿਆ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media