ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਆਗੂ ਦਿੱਲੀ ਵਿਖੇ ਸਿੰਘੂ ਬਾਰਡਰ ‘ਤੇ ਲੱਗੇ ਕਿਸਾਨ ਮੋਰਚੇ ‘ਚ ਸ਼ਾਮਲ
ਹੋਏ।ਮਿਸ਼ਨ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਜਗਦੀਪ ਸਿੰਘ ਰੰਧਾਵਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰਾਂ ਨੇ ਪਹਿਲਾਂ ਕਿਸਾਨਾਂ ਦੇ ਪੁੱਤਰ ਦਿਨ ਦਿਹਾੜੇ ਖੋਹ ਕੇ ਝੂਠੇ ਮੁਕਾਬਲਿਆਂ ‘ਚ ਸ਼ਹੀਦ ਕੀਤੇ।ਹੁਣ ਮੋਦੀ ਸਰਕਾਰ ਕਿਸਾਨਾਂ ਦੀਆਂ ਜਮੀਨਾਂ ਖੋਹਣ ਲਈ ਕਾਲੇ ਕਾਨੂੰਨ ਲੈ ਕੇ ਆਈ ਹੈ।ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਮਲਿਕ ਭਾਗੋਆਂ ਤੇ ਭਾਈ ਲਾਲੋਆਂ ਵਿਚਕਾਰ ਹੈ।ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਕਿਸਾਨਾਂ ਉਪਰ ਦਰਜ਼ ਕੀਤੇ ਜਾ ਰਹੇ ਸਾਰੇ ਕੇਸ ਰੱਦ ਕਰੇ।ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਦੌਰਾਨ ਦਰਜਨਾ ਕਿਸਾਨ ਆਪਣੀ ਜਾਨ ਕੁਰਬਾਨ ਕਰ ਚੁੱਕੇ ਹਨ।ਕੈਪਟਨ ਸਰਕਾਰ ਜੇਕਰ ਸਚਮੁੱਚ ਕਿਸਾਨਾਂ ਦੇ ਨਾਲ ਹੈ ਤਾਂ ਪ੍ਰਧਾਨ ਮੰਤਰੀ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਖਿਲਾਫ ਕਤਲ ਦੇ ਮੁਕੱਦਮੇ ਦਰਜ਼ ਕਰੇ।
ਇਸ ਮੌਕੇ ਖਾਲੜਾ ਮਿਸ਼ਨ ਦੇ ਆਗੂ ਪ੍ਰਵੀਨ ਕੁਮਾਰ, ਸਤਵਿੰਦਰ ਸਿੰਘ ਪਲਾਸੌਰ, ਹਰਮਨਦੀਪ ਸਿੰਘ, ਸੁਰਿੰਦਰ ਸਿੰਘ ਆਦਿ ਵੀ ਮੌਜ਼ੂਦ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media