Tuesday, March 24, 2026

ਕੈਬਿਨਟ ਮੰਤਰੀ ਸੋਨੀ ਨੇ ਕੇਂਦਰੀ ਹਲਕੇ ਦੇ ਕੋਸਲਰਾਂ ਨਾਲ ਵਿਕਾਸ ਕਾਰਜ਼ਾਂ ਦੀ ਕੀਤੀ ਸਮੀਖਿਆ

ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – ਕੇਦਰੀ ਵਿਧਾਨ ਸਭਾ ਹਲਕੇ ਦੇ ਅਧੀਨ ਪੈਦੀਆਂ ਵਾਰਡਾਂ ਵਿਚ ਚੱਲ ਰਹੇ ਵਿਕਾਸ ਕਾਰਜ਼ਾਂ ਸਬੰਧੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕੋਸਲਰਾਂ ਦੇ ਨਾਲ ਸਮੀਖਿਆ ਕੀਤੀ।
                   ਸੋਨੀ ਨੇ ਕਿਹਾ ਕਿ ਕੰਮਾਂ ਦੀ ਗੁਣਵਤਾ ਦਾ ਖਾਸ ਧਿਆਨ ਰੱਖਣ ਲਈ ਕੋਸਲਰਾਂ ਨੂੰ ਖੁਦ ਮੌਕੇ ‘ਤੇ ਜਾ ਕੇ ਕੰਮਾਂ ਦੀ ਗੁਣਵਤਾ ਦਾ ਜਾਇਜ਼ਾ ਲੈਣਾ ਚਾਹੀਦਾ ਹੈ।ਉਨਾਂ੍ਹ ਦੱਸਿਆ ਕਿ ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੀਆਂ ਸਮੂਹ ਵਾਰਡਾਂ ਵਿੱਚ ਸੋਨੀ ਨੇ ਦੱਸਿਆ ਕਿ ਸਾਰੀਆਂ ਵਾਰਡਾਂ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਨਵੇਂ ਟਿਊਬਵੈਲ ਲਗਾ ਦਿੱਤੇ ਹਨ ਅਤੇ ਐਲ.ਈ.ਡੀ ਲਾਈਟਾਂ ਦਾ ਕੰਮ ਵੀ ਮੁਕੰਮਲ ਹੋ ਚੁੱਕਾ ਹੈ।ਉਨਾਂ ਕੋਸਲਰਾਂ ਨੂੰ ਕਿਹਾ ਕਿ ਉਹ ਆਪੋ ਆਪਣੇ ਇਲਾਕੇ ਅੰਦਰ ਜੇਕਰ ਕੋਈ ਧਰਮਸ਼ਾਲਾ ਬਣਨ ਤੋਂ ਰਹਿ ਗਈ ਹੈ ਤਾਂ ਉਨਾਂ੍ਹ ਦੇ ਧਿਆਨ ਵਿਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਵੀ ਫੰਡ ਮੁਹੱਈਆ ਕਰਵਾਏ ਜਾ ਸਕਣ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਰੁਣ ਪੱਪਲ, ਸੀਵਰੇਜ ਬੋਰਡ ਦੇ ਵਾਇਸ ਚੇਅਰਮੈਨ ਮਹੇਸ਼ ਖੰਨਾ, ਡਿਪਟੀ ਮੇਅਰ ਯੂਨਿਸ ਕੁਮਾਰ, ਕੋਸਲਰ ਵਿਕਾਸ ਸੋਨੀ, ਤਾਹਿਰ ਸ਼ਾਹ, ਸ਼੍ਰੀਮਤੀ ਰਾਜਬੀਰ ਕੋਰ, ਪਰਮਜੀਤ ਸਿੰਘ ਚੋਪੜਾ, ਸੁਨੀਲ ਕਾਊਂਟੀ, ਲਖਵਿੰਦਰ ਸਿੰਘ ਲੱਖਾ, ਇਕਬਾਲ ਸਿੰਘ ਸੈਰੀ, ਗੁਰਦੇਵ ਸਿੰਘ ਦਾਰਾ, ਸਰਬਜੀਤ ਸਿੰਘ ਲਾਟੀ ਆਦਿ ਹਾਜ਼ਰ ਸਨ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …