Friday, October 16, 2026

ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲ੍ਹਿਆ ਜਾਵੇ

ਅੰਮ੍ਰਿਤਸਰ, 5 ਜਨਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੋਂ ਖੋਲ੍ਹੇ ਜਾਣ ਦੀ ਮੰਗ ਕੀਤੀ।ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਸਬੰਧ ਵਿਚ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਕਰਨੀ ਚਾਹੀਦੀ ਹੈ।ਕੋਰੋਨਾ ਕਾਰਨ ਵਕਤੀ ਤੌਰ ’ਤੇ ਬੰਦ ਕੀਤਾ ਗਿਆ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਹੁਣ ਹਾਲਾਤਾਂ ਨੂੰ ਦੇਖਦਿਆਂ ਖੋਲ੍ਹ ਦੇਣਾ ਚਾਹੀਦਾ ਹੈ।ਇਸ ਸਬੰਧ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਗੌਰ ਕਰਨਾ ਚਾਹੀਦਾ ਹੈ, ਕਿਉਂਕਿ ਹੁਣ ਦੇਸ਼ ਅੰਦਰ ਧਾਰਮਿਕ ਅਸਥਾਨ ’ਤੇ ਸੰਗਤਾਂ ਆਮ ਵਾਂਗ ਜਾ ਰਹੀਆਂ ਹਨ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …