ਅੰਮ੍ਰਿਤਸਰ, 6 ਜਨਵਰੀ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਵਲੋਂ ਨਗਰ ਨਿਗਮ ਕਰਮਚਾਰੀ ਤਾਲਮੇਲ ਦਲ (ਰਜਿ:) ਦਾ ਸਾਲ-2021 ਦਾ ਕੈਲੰਡਰ
ਜਾਰੀ ਕੀਤਾ ਗਿਆ।ਮੇਅਰ ਵਲੋਂ ਯੂਨੀਅਨ ਦੇ ਨੁਮਾਇੰਦਿਆਂ ਨੂੰ ਉਹਨਾਂ ਵਲੋਂ ਕੀਤੇ ਗਏ ਉਪਰਾਲੇ ਲਈ ਸ਼ੁਭਕਾਮਨਾਵਾਂ ਦੇ ਨਾਲ-ਨਾਲ ਨਵੇਂ ਸਾਲ 2021 ਦੀਆਂ ਵਧਾਈਆਂ ਵੀ ਦਿੱਤੀਆਂ ਗਈਆਂ।ਮੇਅਰ ਨੇ ਕਿਹਾ ਕਿ ਨਿਗਮ ਦੇ ਸਮੂਹ ਕਰਮਚਾਰੀਆਂ ਵਲੋਂ ਸਾਲ-2020 ਦੌਰਾਨ ਕਰੋਨਾ ਵਾਇਰਸ ਮਹਾਮਾਰੀ ਤੋਂ ਸ਼ਹਿਰਵਾਸੀਆਂ ਨੂੰ ਬਚਾਊਣ ਲਈ ਆਪਣੀਆਂ ਕੀਮਤੀ ਜਾਨਾਂ ਦਾਅ ਤੇ ਲਗਾ ਕੇ ਸੇਵਾ ਨਿਭਾਈ ਗਈ ਹੈ।ਇਸ ਲਈ ਉਹ ਸ਼ਲਾਘਾ ਦਾ ਪਾਤਰ ਹਨ।ਉਹਨਾ ਕਿਹਾ ਕਿ ਹੁਣ ਵੇਲਾ ਹੈ ਕਿ ਸਾਰੇ ਕਰਮਚਾਰੀ ਮਿਲ ਕੇ ਇਸ ਨਵੇਂ ਸਾਲ ਵਿਚ ਆਪਣੀ ਤਹਿਦਿਲੀ ਨਾਲ ਗੁਰੂ ਨਗਰੀ ਦੀ ਸੇਵਾ ਨਿਭਾਉਣ ਅਤੇ ਨਗਰ ਨਿਗਮ ਅੰਮ੍ਰਿਤਸਰ ਨੂੰ ਬੁਲੰਦੀਆਂ ‘ਤੇ ਲੈ ਜਾਣ।ਯੂਨੀਅਨ ਦੇ ਨੁਮਾਇੰਦਿਆਂ ਵਲੋਂ ਮੇਅਰ ਕਰਮਜੀਤ ਸਿੰਘ ਦਾ ਧੰਨਵਾਦ ਕੀਤਾ ਗਿਆ।
Check Also
ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …
Punjab Post Daily Online Newspaper & Print Media