ਧੂਰੀ, 6 ਜਨਵਰੀ (ਪ੍ਰਵੀਨ ਗਰਗ) – ਅਗਾਮੀ ਫ਼ਰਵਰੀ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਲਈ ਕਾਂਗਰਸ ਪਾਰਟੀ ਹਾਈਕਮਾਂਡ ਨੇ ਪੰਜਾਬ ਦੀਆਂ 120 ਨਗਰ ਕੌਂਸਲ ਚੋਣਾਂ ’ਚ ਫਤਹਿ ਪ੍ਰਾਪਤ ਕਰਨ ਲਈ ਕੀਤੀਆਂ ਨਿਯੁੱਕਤੀਆਂ ’ਚ ਟਕਸਾਲੀ ਕਾਂਗਰਸੀ ਆਗੂ ਹੰਸ ਰਾਜ ਗੁਪਤਾ ਨੂੰ ਨਗਰ ਕੌਂਸਲ ਲਹਿਰਾਗਾਗਾ ਲਈ ਅਬਜ਼ਰਵਰ ਨਿਯੁੱਕਤ ਕੀਤਾ ਹੈ।ਉਨਾਂ ਆਪਣੀ ਨਿਯੁੱਕਤੀ ’ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਨਾਂ ਨੂੰ ਜੋ ਜਿੰਮੇਵਾਰੀ ਸੌਂਪੀ ਹੈ, ਉਸ ਨੂੰ ਉਹ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਨਗਰ ਕੌਂਸਲ ਲਹਿਰਾਗਾਗਾ ਦੀਆਂ ਸਾਰੀਆਂ ਸੀਟਾਂ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਪਾਈਆਂ ਜਾਣਗੀਆਂ।ਗੁਪਤਾ ਨੇ ਗੱਲਬਾਤ ਦੌਰਾਨ ਭਾਜਪਾ ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ ਕਰਦਿਆਂ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਅੱਛੇ ਦਿਨ ਲਿਆਉਣ ਦੇ ਸੁਪਨੇ ਦਿਖਾਉਣ ਵਾਲੀ ਭਾਜਪਾ ਨੇ ਲੋਕਾਂ ਨੂੰ ਸੜਕਾ ’ਤੇ ਰੁਲਣ ਲਈ ਮਜਬੂਰ ਕਰ ਦਿੱਤਾ ਹੈ ਅਤੇ ਯਕੀਨਨ ਹੀ ਲੋਕ ਭਾਜਪਾ ਦਾ ਸਿਆਸੀ ਤੌਰ ’ਤੇ ਮੁਕੰਮਲ ਸਫ਼ਾਇਆ ਕਰ ਦੇਣਗੇ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …