ਭੀਖੀ, 6 ਜਨਵਰੀ (ਕਮਲ ਜ਼ਿੰਦਲ) – ਕੇਂਦਰ ਸਰਕਾਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਖੇਤੀ ਖੇਤੀ ਬਿਲਾਂ ਦੇ ਖ਼ਿਲਾਫ਼ ਕਿਸਾਨਾਂ ਵਲੋਂ ਸੰਘਰਸ਼ ਲਗਾਤਾਰ ਜਾਰੀ ਹੈ।ਇਸ ਸੰਘਰਸ਼ ਵਿੱਚ ਕਿਸਾਨਾਂ ਨੂੰ ਰਾਜਨੀਤਕ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦਾ ਸਹਿਯੋਗ ਵੀ ਮਿਲ ਰਿਹਾ ਹੈ।
ਬਾਬਾ ਲਾਲ ਸਿੰਘ ਮੁੱਖ ਸੇਵਾਦਾਰ ਮੀਰੀ ਪੀਰੀ ਸੰਤ ਸਮਾਜ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਆਪਣੇ ਅੜੀਅਲ ਰਵੱਈਏ ਨੂੰ ਜਲਦ ਤੋਂ ਜਲਦ ਛੱਡੇ ਅਤੇ ਪੰਜਾਬ ਦੇ ਅੰਨਦਾਤਾ ਦੀ ਪੁਕਾਰ ਸੁਣੇ।ਇਨ੍ਹਾਂ ਬਿੱਲਾਂ ਨੂੰ ਜਲਦ ਤੋਂ ਜਲਦ ਵਾਪਸ ਲਏ ਅਤੇ ਦਿੱਲੀ ਬਾਰਡਰ ‘ਤੇ ਠੰਢ ਵਿੱਚ ਬੈਠੇ ਕਿਸਾਨਾਂ ਨੂੰ ਜਲਦ ਤੋਂ ਜਲਦ ਵਾਪਸ ਆਪਣੇ ਆਪਣੇ ਘਰ ਭੇਜੇ।ਸਰਬਤ ਦੇ ਭਲੇ ਦੀ ਕਾਮਨਾ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਚੱਲ ਰਹੇ ਇਸ ਕਿਸਾਨੀ ਅੰਦੋਲਨ ਵਿੱਚ ਬਹੁਤ ਕਿਸਾਨ ਆਪਣੀ ਜਾਨ ਗੁਆ ਚੁੱਕੇ ਹਨ।ਕੇਂਦਰ ਦੀ ਮੋਦੀ ਸਰਕਾਰ ਅੰਬਾਨੀ ਅਡਾਨੀ ਨੂੰ ਲਾਭ ਪਹੁੰਚਾਉਣ ਦੀ ਥਾਂ ਦੇਸ਼ ਦੇ ਅੰਨਦਾਤਾ ਬਾਰੇ ਸੋਚੇ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …