ਅੰਮ੍ਰਿਤਸਰ, 6 ਜਨਵਰੀ (ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਅਤੇ
ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਮਰਪ੍ਰੀਤ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ, ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸਰਵਣ ਕਰਵਾਇਆ।ਸਮਾਗਮ ਦੌਰਾਨ ਸ਼ਹੀਦ ਭਾਈ ਸਤਵੰਤ ਸਿੰਘ ਦੇ ਭਰਾ ਭਾਈ ਵਰਿਆਮ ਸਿੰਘ ਨੂੰ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬਾਬਾ ਚਰਨਜੀਤ ਸਿੰਘ ਜੱਸੋਵਾਲ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਜਿੰਦਰ ਸਿੰਘ ਮਹਿਤਾ ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਸਾਂਝੇ ਤੌਰ ’ਤੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਚੀਮਾ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਇਕਬਾਲ ਸਿੰਘ ਮੁਖੀ, ਬਘੇਲ ਸਿੰਘ, ਨਿਸ਼ਾਨ ਸਿੰਘ, ਜਸਪਾਲ ਸਿੰਘ ਢੱਡੇ, ਸਾਬਕਾ ਮੈਨੇਜਰ ਹਰਜਿੰਦਰ ਸਿੰਘ, ਭਾਈ ਕੰਵਰਪਾਲ ਸਿੰਘ ਬਿੱਟੂ, ਭਾਈ ਜਰਨੈਲ ਸਿੰਘ ਸਖੀਰਾ, ਮਹਿੰਦਰਪਾਲ ਸਿੰਘ, ਅਮਰੀਕ ਸਿੰਘ, ਹਰਬੀਰ ਸਿੰਘ ਸਮੇਤ ਸੰਗਤਾਂ ਮੌਜੂਦ ਸਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼
ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …
Punjab Post Daily Online Newspaper & Print Media