ਅੰਮ੍ਰਿਤਸਰ, 7 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿੱਖ ਸੰਘਰਸ਼ ਦੇ ਯੋਧੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੇ ਪਿਤਾ ਮਹਿੰਗਾ ਸਿੰਘ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।ਦੱਸਣਯੋਗ ਹੈ ਕਿ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦਾ ਪਰਿਵਾਰ ਰਾਜਿਸਥਾਨ ’ਚ ਤਹਿਸੀਲ ਕਰਨਪੁਰ ਦੇ ਪਿੰਡ 16 ਐਫ.ਐਫ ਵਿਖੇ ਰਹਿੰਦਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਮਹਿੰਗਾ ਸਿੰਘ ਦੇ ਚਲਾਣੇ ’ਤੇ ਸੰਵੇਦਨਾ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਉਨ੍ਹਾਂ ਕਿਹਾ ਕਿ ਮਹਿੰਗਾ ਸਿੰਘ ਦਾ ਚਲਾਣਾ ਦੁਖਦਾਈ ਹੈ।ਬੀਬੀ ਜਗੀਰ ਕੌਰ ਨੇ ਕਰਤਾ ਪੁਰਖ ਦੇ ਚਰਨਾਂ ਵਿਚ ਮਹਿੰਗਾ ਸਿੰਘ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ, ਅੰਤ੍ਰਿੰਗ ਮੈਂਬਰ ਬਾਬਾ ਚਰਨਜੀਤ ਸਿੰਘ ਜੱਸੋਵਾਲ ਅਤੇ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਵੀ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੇ ਪਿਤਾ ਮਹਿੰਗਾ ਸਿੰਘ ਦੇ ਚਲਾਣੇ ’ਤੇ ਅਫ਼ਸੋਸ ਪ੍ਰਗਟ ਕੀਤਾ।ਸੁਖਦੇਵ ਸਿੰਘ ਭੂਰਾਕੋਹਨਾ ਅਨੁਸਾਰ ਮਹਿੰਗਾ ਸਿੰਘ ਦਾ ਅੰਤਮ ਸੰਸਕਾਰ ਭਲਕੇ ਰਾਜਿਸਥਾਨ ’ਚ ਉਨ੍ਹਾਂ ਦੇ ਨਗਰ ਵਿਖੇ ਹੋਵੇਗਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …