Thursday, September 17, 2026

ਈ.ਐਲ.ਸੀ ਇੰਚਾਰਜ਼ ਲੈਕਚਰਾਰ ਮੁਕੇਸ਼ ਸਿੰਘ ਦਾ ਪੰਜਾਬ ‘ਚ ਪਹਿਲਾ ਸਥਾਨ

ਪਠਾਨਕੋਟ, 7 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਪਠਾਨਕੋਟ ਸੰਯਮ ਅਗਰਵਾਲ ਨੇ ਦੱਸਿਆ ਹੈ ਕਿ ਜਿਲ੍ਹਾ ਪਠਾਨਕੋਟ ਵਿੱਚ ਵੀ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਵਲੋਂ ਸੰਵਿਧਾਨ ਅਧਾਰਿਤ ਲੋਕਤੰਤਰ ਮੁਹਿੰਮ ਦੇ ਪੰਜਵੇਂ ਪੜਾਅ ਤਹਿਤ ਆਨਲਾਈਨ ਮੁਕਾਬਲਾ ਕਰਵਾਇਆ ਗਿਆ ਸੀ।ਜਿਸ ਵਿੱਚ ਜਿਲ੍ਹਾ ਪਠਾਨਕੋਟ ‘ਚ ਸਥਾਪਿਤ ਕੀਤੇ ਗਏ ਈ.ਐਲ.ਸੀ ਇੰਚਾਰਜ ਮੁਕੇਸ਼ ਸਿੰਘ (ਲੈਕਚਰਾਰ) ਰਾਜਨੀਤਿਕ ਵਿਗਿਆਨ, ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਧਾਰਕਲਾਂ ਨੇ ਪੂਰੇ ਪੰਜਾਬ ਵਿਚ ਪਹਿਲਾਂ ਸਥਾਨ ਪ੍ਰਾਪਤ ਕੀਤਾ ਹੈ।
               ਉਨ੍ਹਾਂ ਦੱਸਿਆ ਕਿ ਰਾਸ਼ਟਰੀ ਵੋਟਰ ਦਿਵਸ-2021 (25 ਜਨਵਰੀ) ਮੌਕੇ ਹੋਣ ਵਾਲੇ ਰਾਜ/ਜਿਲ੍ਹਾ ਪੱਧਰੀ ਸਮਾਗਮ ਵਿਚ ਉਨ੍ਹਾਂ ਨੂੰ ਨਗਦ ਇਨਾਮ ਅਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …