Monday, April 20, 2026

10 ਮਹੀਨਿਆਂ ਬਾਅਦ ਸਰਕਾਰੀ ਸਕੂਲਾਂ ‘ਚ ਪਰਤੀਆਂ ਰੌਣਕਾਂ-ਪੰਜਵੀ ਤੋਂ ਬਾਰਵੀਂ ਦੀਆਂ ਜਮਾਤਾਂ ਸ਼ੁਰੂ

ਅੰਮ੍ਰਿਤਸਰ, 7 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸੁਬੇ ਦੇ ਸਕੂਲ ਅੱਜ ਕਾਫੀ ਲੰਬੇ ਅਰਸੇ ਬਾਅਦ ਬਾਅਦ 5ਵੀਂ ਤੋਂ 12ਵੀਂ ਜਮਾਤ ਤੱਕ ਖੁੱਲ ਗਏ।ਰਾਜ ਸਰਕਾਰ ਦੇ ਇਸ ਸ਼ਲਾਘਾਯੋਗ ਫੈਸਲੇ ਦਾ ਸਰਕਾਰੀ ਸਕੂਲ ਮੁਖੀਆਂ, ਅਧਿਆਪਕਾਂ ਤੇ ਮਾਪਿਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।ਇਸ ਸੰਬੰਧੀ ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ) ਅੰਮ੍ਰਿਤਸਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ) ਸ਼੍ਰੀਮਤੀ ਰੇਖਾ ਮਹਾਜਨ ਨੇ ਸਾਂਝੇ ਤੌਰ ਤੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ‘ਚ ਅੱਜ ਵਿਦਿਆਰਥੀਆਂ ਦਾ ਸਕੂਲ ਦੇ ਵਿਹੜੇ ਪੁੱਜਣ ‘ਤੇ ਸਕੂਲ ਮੁਖੀਆਂ, ਅਧਿਆਪਕਾਂ ਤੇ ਐਸ.ਐਮ.ਸੀ ਕਮੇਟੀ ਮੈਂਬਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।
                 ਉਪ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ) ਸ਼੍ਰੀਮਤੀ ਰੇਖਾ ਮਹਾਜਨ ਵਲੋਂ ਵੱਖ-ਵੱਖ ਸਕੂਲਾਂ ਦਾ ਦੌਰਾ ਕਰਨ ਉੋਪਰੰਤ ਸਰਕਾਰੀ ਐਲੀਮੈਂਟਰੀ ਸਕੂਲ ਗੋਪਾਲ ਨਗਰ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਵੀਂ ਤੋਂ ਬਾਰਵੀਂ ਜਮਾਤ ਤੱਕ ਸਕੂਲ ਖੁੱਲਣ ਨਾਲ ਜਿਥੇ ਬੱਚਿਆਂ ਵਿੱਚ ਉਤਸ਼ਾਹ ਵੇਖਣ ਨੂੰ ਮਿਲਿਆ ਉਥੇ ਹੀ ਮਾਪਿਆਂ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।
                ਇਸ ਸਮੇਂ ਗੱਲਬਾਤ ਕਰਦਿਆਂ ਸਕੂਲ ਮੁਖੀ ਸ਼੍ਰੀਮਤੀ ਰੇਖਾ ਸ਼ਰਮਾ ਨੇ ਕਿਹਾ ਕਿ ਕੋਰੋਨਾ ਕਾਲ ਉਪਰੰਤ ਅੱਜ ਪਹਿਲੇ ਦਿਨ ਖੁੱਲੇ ਸਕੂਲਾਂ ਦੇ ਵਿਹੜੇ ਪੁੱਜੇ ਵਿਦਿਆਰਥੀਆਂ ਦਾ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਗਿਆ।ਇਸ ਦੇ ਨਾਲ ਸਕੂਲ ਵਿਖੇ ਵਿਦਿਆਰਥੀਆਂ ਦੀ ਸਿਹਤ ਨੰੂੰ ਧਿਆਨ ਵਿੱਚ ਰੱਖਦਿਆਂ ਕੋਵਿਡ-19 ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਅਤੇ ਸਿਹਤ ਵਿਭਾਗ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲ ਕੰਪਲੈਕਸ ਵਿੱਚ ਸੈਨੇਟਾਈਜ਼ਰ, ਸਮਾਜਿਕ ਦੂਰੀ ਅਤੇ ਹੋਰਨਾਂ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਕੂਲ ਖੋਲਣ ਦਾ ਫੈਸਲਾ ਵਿਦਿਆਰਥੀ ਹਿੱਤ ਵਿੱਚ ਹੈ ਕਿਉਂਕਿ ਵਿਦਿਆਰਥੀ ਜੋ ਸਿੱਖਿਆ ਜਮਾਤ ਦੇ ਕਮਰੇ ਵਿੱਚ ਸਿੱਖਿਆ ਹਾਸਲ ਕਰ ਸਕਦਾ ਹੈ ਉਹ ਘਰ ਬੈਠ ਕੇ ਨਹੀਂ ਸਿੱਖ ਸਕਦਾ।
               ਪੰਜਾਬ ਸਰਕਾਰ ਦੇ ਪੰਜਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਸਕੂਲ ਖੋਲਣ ਦੇ ਨਿਰਦੇਸ਼ਾਂ ਦੀ ਸਰਾਹਣਾ ਕਰਦਿਆਂ ਸਕੂਲ ਮੈਂਨੇਜਮੈਂਟ ਦੇ ਚੇਅਰਮੈਨ ਮਿਸ ਰਜਨੀ ਭੰਡਾਰੀ ਨੇ ਕਿਹਾ ਕਿ ਕੋਰੋਨਾ ਕਾਲ ਸਮੇਂ ਸਿੱਖਿਆ ਵਿਭਾਗ ਵਲੋਂ ਨਿਭਾਈਆਂ ਸੇਵਾਵਾਂ ਸ਼ਲ਼ਾਘਾਯੋਗ ਹਨ ਅਤੇ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀਆਂ ਅਸਲੀ ਕੋਰੋਨਾ ਯੋਧੇ ਹਨ।

Check Also

ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …