Sunday, April 5, 2026

ਪਿੰਡ ਬੁਗਰਾ ਵਿਖੇ ਨਵ-ਜਨਮੀਆਂ ਬੱਚੀਆਂ ਦੀ ਅੱਠਵੀਂ ਲੋਹੜੀ 11 ਨੂੰ

ਧੂਰੀ, 8 ਜਨਵਰੀ (ਪ੍ਰਵੀਨ ਗਰਗ) – ਨੇੜਲੇ ਪਿੰਡ ਬੁਗਰਾ ਵਿਖੇ ਮਾਤਾ ਅਜਮੇਰ ਕੌਰ ਕੰਨਿਆ ਬਚਾਓ ਸੁਸਾਇਟੀ ਬੁਗਰਾ ਵੱਲੋਂ ਨਵ-ਜਨਮੀਆਂ ਬੱਚੀਆਂ ਦੀ ਅੱਠਵੀਂ ਲੋਹੜੀ 11 ਜਨਵਰੀ ਨੂੰ ਮਨਾਈ ਜਾਵੇਗੀ।ਜਿਸ ਵਿੱਚ ਹਲਕਾ ਵਿਧਾਇਕ ਧੂਰੀ ਦਲਵੀਰ ਸਿੰਘ ਗੋਲਡੀ, ਸਮਾਜਸੇਵੀ ਮਹਾਸ਼ਾ ਪ੍ਰਤੀਗਿਆ ਪਾਲ, ਐਸ.ਡੀ.ਐਮ ਧੂਰੀ ਲਤੀਫ ਅਹਿਮਦ ਅਤੇ ਡੀ.ਐਸ.ਪੀ ਧੂਰੀ ਪਰਮਜੀਤ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ।ਸੁਸਾਇਟੀ ਦੇ ਮੁੱਖ ਸੇਵਾਦਾਰ ਪ੍ਰਵੀਨ ਗਰਗ ਨੇ ਦੱਸਿਆ ਕਿ ਨਵ-ਜਨਮੀਆਂ ਧੀਆਂ ਦੀ ਲੋਹੜੀ ਸਬੰਧੀ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਅਤੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …