ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ) – ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵਲੋਂ ਕੋਵਿਡ-19 ਕਾਰਨ ਮਾਰਚ 2020 ਤੋਂ ਬੰਦ ਕੀਤੇ ਗਏ ਸਕੂਲਾਂ
ਨੂੰ ਅੱਜ ਮੁੜ ਖੋਹਲ ਦਿੱਤੇ ਗਏ।ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦਾ ਸਕੂਲ ਦੇ ਵਿਹੜੇ ਪੁੱਜਣ ‘ਤੇ ਸਕੂਲ ਪਿ੍ਰੰਸੀਪਲ ਸ਼੍ਰੀਮਤੀ ਮਨਦੀਪ ਕੌਰ ਦੀ ਅਗਵਾਈ ਹੇਠ ਸਕੂਲ ਸਟਾਫ ਅਤੇ ਮੈਨੇਜਮੈਂਟ ਕਮੇਟੀ ਮੈਂਬਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ।
ਵਿਸੇਸ਼ ਤੌਰ ‘ਤੇ ਸਕੂਲ ਪੁੱਜੇ ਸਤਿੰਦਰਬੀਰ ਸਿੰਘ ਜ਼ਿਲ਼ਾ ਸਿੱਖਿਆ ਅਫਸਰ (ਸੈ.ਸਿ) ਅੰਮ੍ਰਿਤਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਕੂਲ ਖੋਲਣ ਦੇ ਕੀਤੇ ਐਲਾਨ ਕਾਰਨ ਸਕੂਲ ਅਧਿਆਪਕਾਂ ਦੇ ਚਿਹਰੇ ‘ਤੇ ਖੁਸ਼ੀ ਸਾਫ ਝਲਕ ਰਹੀ ਸੀ।ਉਨਾਂ ਨੇ ਕਰੀਬ 9 ਮਹੀਨਿਆਂ ਤੋਂ ਸਕੂਲ ਆਏ ਵਿਦਿਆਰਥੀਆਂ ਨੂੰ ਨੂੰ ਕੋਵਿਡ-19 ਸੰਬੰਧੀ ਜਾਰੀ ਸਰਕਾਰੀ ਹਦਾਇਤਾਂ ਪ੍ਰਤੀ ਸੁਚੇਤ ਕੀਤਾ।
ਪ੍ਰਿੰਸੀਪਲ ਮਨਦੀਪ ਕੌਰ ਨੇ ਦੱਸਿਆ ਕਿ ਸਕੂਲ ਕੰਪਲੈਕਸ, ਫਰਨੀਚਰ ਤੇ ਹੋਰ ਲੋੜੀਂਦੀ ਸਮੱਗਰੀ ਨੂੰ ਸੈਨੇਟਾਈਜ਼ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਜਮਾਤ ਦੇ ਕਮਰਿਆਂ ਵਿੱਚ ਉਚਿਤ ਦੂਰੀ ‘ਤੇ ਬਿਠਾਉਣ ਤੋਂ ਇਲਾਵਾ ਪੈਡਲ ਸੈਨੇਟਾਈਜ਼ਰ ਸਟੈਂਡ ਵੀ ਉਪਲੱਬਧ ਕਰਵਾਏ ਗਏ ਹਨ।
ਇਸ ਸਮੇਂ ਸਕੂਲ ਪੁੱਜੇ ਮਾਪਿਆਂ, ਮਿਡ-ਡੇ-ਮੀਲ ਵਰਕਰਾਂ ਤੇ ਪਤਵੰਤੇ ਸੱਜਣਾਂ ਨੇ ਕੋਵਿਡ-19 ਨਿਯਮਾਂ ਤੇ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਸਕੂਲ ਖੋਲਣ ਦੀ ਇਜਾਜ਼ਤ ਦੇਣ ‘ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
Check Also
ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ
ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …
Punjab Post Daily Online Newspaper & Print Media