ਸਮਰਾਲਾ, 9 ਜਨਵਰੀ (ਇੰਦਰਜੀਤ ਸਿੰਘ ਕੰਗ) – ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਇੱਕ ਅਲੋਕਿਕ ਦਸ਼ਮੇਸ਼ ਪੈਦਲ
ਮਾਰਚ ਜੋ ਹਰੇਕ ਸਾਲ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਰੂ ਹੋ ਕੇ ਸ੍ਰੀ ਮਹਿਤੇਆਣਾ ਸਾਹਿਬ ਵਿਖੇ ਸਮਾਪਤ ਹੁੰਦਾ ਹੈ।ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਪਾਲਕੀ, ਹਾਥੀ, ਘੋੜੇ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਸ਼ਾਮਲ ਹੁੰਦੇ ਹਨ।ਬੀਤੇ ਦਿਨੀਂ ਕੁਲਵੰਤ ਸਿੰਘ ਲੱਖਾ ਦੀ ਅਗਵਾਈ ‘ਚ ਘੁਲਾਲ ਵਿਖੇ ਪੁੱਜੇ 26ਵੇਂ ਅਲੋਕਿਕ ਦਸ਼ਮੇਸ਼ ਪੈਦਲ ਮਾਰਚ ਦਾ ਹਰ ਸਾਲ ਦੀ ਤਰਾਂ ਸ਼ਾਨਦਾਰ ਸਵਾਗਤ ਕੀਤਾ ਗਿਆ।ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਮੇਨ ਚੌਂਕ ਸਮਰਾਲਾ ਦੇ ਮੁੱਖ ਸੇਵਾਦਾਰ ਭਾਈ ਭੁਪਿੰਦਰ ਸਿੰਘ ਵਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਇਸ ਪੈਦਲ ਮਾਰਚ ਦਾ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ।
Check Also
ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …
Punjab Post Daily Online Newspaper & Print Media