Wednesday, September 30, 2026

ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਸਿਖਲਾਈ ਕੋਰਸ 18 ਤੋਂ

ਕਪੂਰਥਲਾ, 9 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਵਲੋਂ 18 ਜਨਵਰੀ ਤੋਂ ਡੇਅਰੀ ਸਬੰਧੀ ਸਿਖਲਾਈ ਦਾ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ।ਵਿਭਾਗ ਦੇ ਡਾਇਰੈਕਟਰ ਦਵਿੰਦਰ ਸਿੰਘ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਕਾਰਨ ਸਮਾਜਿਕ ਦੂਰੀ ਅਤੇ ਇਕੱਠ ਨਾ ਕਰਨ ਦੇ ਨਿਯਮਾਂ ਕਾਰਨ ਡੇਅਰੀ ਵਿਕਾਸ ਵਿਭਾਗ ਵਲੋਂ ਚਲਾਈਆਂ ਜਾਂਦੀਆਂ ਸਿਖਲਾਈਆਂ ‘ਤੇ ਵੀ ਕਾਫੀ ਅਸਰ ਪਿਆ ਹੈ।ਪੰਤੂ ਹੁਣ ਕੋਵਿਡ-19 ਦੇ ਨਿਯਮਾਂ ਨੂੰ ਧਿਆਨ ਵਿੱਚ ਰੱਖਦਿਆਂ 18 ਜਨਵਰੀ ਤੋਂ ਬੈਚ ਸਾਰੇ ਸਿਖਲਾਈ ਸੈਂਟਰਾਂ ‘ਚ ਸ਼ੁਰੂ ਕੀਤਾ ਜਾ ਰਿਹਾ ਹੈ ।
                 ਇਸ ਦੌਰਾਨ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਖਾਧ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਸਿਖਲਾਈ ਪ੍ਰੋਗਰਾਮ ਵਿੱਚ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ।
                   ਉਨ੍ਹਾਂ ਕਿਹਾ ਕਿ ਜਿਲ੍ਹਾ ਕਪੂਰਥਲਾ ਨਾਲ ਸਬੰਧਤ ਚਾਹਵਾਨ ਵਿਅਕਤੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਕਪੂਰਥਲਾ ਪੋਲੀ ਕਲੀਨਿਕ ਨੇੜੇ ਚਾਰ ਬੱਤੀ ਚੌਕ ਵਿਖੇ 12 ਜਨਵਰੀ ਨੂੰ ਆਪਣੇ ਯੋਗਤਾ ਸਰਟੀਫਿਕੇਟ, ਅਨੁਸੂਚਿਤ ਜਾਤੀ ਸਰਟੀਫੀਕੇਟ, ਅਧਾਰ ਕਾਰਡ, ਬੈਂਕ ਦੀ ਪਾਸ ਬੁੱਕ ਅਤੇ ਦੋ ਪਾਸਪੋਰਟ ਫੋਟੋਆਂ ਲੈ ਕੇ ਸਵੇਰੇ 10 ਵਜੇ ਹਾਜ਼ਰ ਹੋਣ ਤਾਂ ਜੋ ਵਿਭਾਗੀ ਕਮੇਟੀ ਵੱਲੋਂ ਚੋਣ ਉਪਰੰਤ ਉਨ੍ਹਾਂ ਦੀ ਟ੍ਰੇਨਿੰਗ ਲਈ ਸਿਫਾਰਸ਼ ਕੀਤੀ ਜਾ ਸਕੇ ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …