ਕਪੂਰਥਲਾ, 9 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਜ਼ਮੀਨੀ ਪੱਧਰ ’ਤੇ ਜਾਗਰੂਕਤਾ ਫੈਲਾਉਣ ਲਈ ਪਿੰਡ ਲੱਖਣ
ਕਲਾਂ ਵਿਖੇ ‘ਡੈਪੋ’ ਤਹਿਤ ਕੈਂਪ ਲਾਇਆ ਗਿਆ।ਜਿਸ ਵਿਚ ਐਸ.ਡੀ.ਐਮ ਵਰਿੰਦਰਪਾਲ ਸਿੰਘ ਬਾਜਵਾ ਵਲੋਂ ਮਾਪਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਸਰਕਾਰ ਦੇ ਨਾਲ-ਨਾਲ ਨਸ਼ਿਆਂ ਨੂੰ ਰੋਕਣ ਲਈ ਸਰਗਰਮ ਭੂਮਿਕਾ ਨਿਭਾਉਣ ਤਾਂ ਜੋ ਇਸ ਸਮਾਜਿਕ ਲਾਹਨਤ ਨੂੰ ਦੂਰ ਕੀਤਾ ਜਾ ਸਕੇ।
ਆਸੇ-ਪਾਸੇ ਦੇ ਪਿੰਡਾਂ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਬਾਜਵਾ ਨੇ ਕਿਹਾ ਕਿ ਪ੍ਰਸ਼ਾਸ਼ਨ ਤੇ ਪੁਲਿਸ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਲਈ ਅਨੇਕਾਂ ਪਹਿਲ ਕਦਮੀਆਂ ਕੀਤੀਆਂ ਗਈਆਂ ਹਨ ਅਤੇ ਮਾਪਿਆਂ ਨੂੰ ਵੀ ਚਾਹੀਦਾ ਹੈ ਕਿ ਉਹ ਆਪੋ ਆਪਣੇ ਪਰਿਵਾਰਾਂ ਵਿਚ ਬੱਚਿਆਂ ਦੀਆਂ ਗਤੀਵਿਧੀਆਂ ’ਤੇ ਨਿਗਰਾਨੀ ਰੱਖਣ ਤੇ ਉਨਾਂ ਨੂੰ ਚੰਗੇ ਸੰਸਕਾਰ ਦੇਣ।
ਇਸ ਤੋਂ ਇਲਾਵਾ ਲੋਹੜੀ ਦੇ ਤਿਉਹਾਰ ਸਬੰਧੀ ਨਵ-ਜੰਮੀਆਂ ਲੜਕੀਆਂ ਨੂੰ ਤੋਹਫੇ ਵਜੋਂ ਕਿੱਟਾਂ ਦੀ ਵੰਡ ਕੀਤੀ ਗਈ।ਜਿਸ ਵਿਚ ਨਵ-ਜਨਮੇ ਬੱਚਿਆਂ ਦੀ ਵਰਤੋਂ ਵਾਲੀਆਂ ਵਸਤਾਂ ਸਨ।ਕੈਂਪ ਦੌਰਾਨ ਨੇੜਲੇ ਪਿੰਡਾਂ ਦੇ ਲੋਕ ਵੱਡੀ ਗਿਣਤੀ ‘ਚ ਹਾਜ਼ਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media