ਅੰਮ੍ਰਿਤਸਰ 10 ਜਨਵਰੀ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਅੱਜ ਆਪਣੇ ਨਿਵਾਸ ਸਥਾਨ ਤੇ ਮਾਨਵ ਅਧਿਕਾਰ
ਵੈਲਫੇਅਰ ਸੁਸਾਇਟੀ ਨੂੰ 1 ਲੱਖ ਰੁਪਏ ਦਾ ਚੈਕ ਭੇਟ ਕੀਤਾ ਅਤੇ ਕਿਹਾ ਕਿ ਇਹ ਸੰਸਥਾ ਵਲੋਂ ਲੋਕਾਂ ਦੀ ਭਲਾਈ ਲਈ ਅਨੇਕਾਂ ਕੰਮ ਕੀਤੇ ਜਾ ਰਹੇ ਹਨ ਜੋ ਕਿ ਬਹੁਤ ਹੀ ਪ੍ਰਸੰਸਾਯੋਗ ਹੈ।
ਸੋਨੀ ਨੇ ਕਿਹਾ ਕਿ ਸ਼ਹਿਰ ਵਿਚ ਕਈ ਐਨ.ਜੀ.ਓ ਵਲੋਂ ਲੋਕ ਭਲਾਈ ਦੇ ਕੰਮ ਕੀਤੇ ਜਾਦੇ ਹਨ ਅਤੇ ਉਨਾਂ ਵਲੋਂ ਸਮੇਂ ਸਮੇਂ ਸਿਰ ਇਨਾਂ ਭਲਾਈ ਸੰਸਥਾਵਾਂ ਨੂੰ ਲੋਕਾਂ ਦੀ ਸਹਾਇਤਾ ਲਈ ਗਰਾਂਟ ਵੀ ਦਿੱਤੀ ਜਾਂਦੀ ਹੈ।ਉਨਾਂ ਕਿਹਾ ਕਿ ਹੋਰ ਵੀ ਸੰਸਥਾਵਾਂ ਨੂੰ ਅੱਗੇ ਆ ਕੇ ਲੋੜਵੰਦਾਂ ਦੀ ਮਦਦ ਕਰਨੀ ਚਾਹੀਦੀ ਹੈ।ਸੋਨੀ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਵੀ ਜਿਥੇ ਸਰਕਾਰ ਵਲੋਂ ਲੋੜਵੰਦਾਂ ਦੀ ਸਹਾਇਤਾ ਕੀਤੀ ਗਈ, ਉਥੇ ਕਈ ਸੰਸਥਾਵਾਂ ਵਲੋਂ ਵੀ ਇਸ ਕੰਮ ਲਈ ਵੱਧ-ਚੜ੍ਹ ਕੇ ਭਾਗ ਲਿਆ ਗਿਆ।
ਇਸ ਮੌਕੇ ਵਿਕਾਸ ਸੋਨੀ ਕੌਂਸਲਰ, ਕਮਲ ਪਹਿਲਵਾਨ, ਵਰਦਾਨ ਭਗਤ ਰੋਕੀ, ਰਵੀ ਹਰੀਪੁਰਾ, ਵਿਸ਼ਾਲ ਕੁਮਾਰ, ਪਰਵੀਨ ਬਾਵਾ, ਚੇਤਨ ਸਹਿਦੇਵ, ਸੰਨੀ ਕੁਮਾਰ ਹਾਜ਼ਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media