ਸਮਰਾਲਾ, 12 ਜਨਵਰੀ (ਇੰਦਰਜੀਤ ਸਿੰਘ ਕੰਗ) – ਪੰਜਾਬ ਰਾਜ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ
ਸਕਿੰਦਰ ਸਿੰਘ ਮੰਡਲ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਸਭ ਤੋਂ ਪਹਿਲਾਂ ਪਿਛਲੇ ਸਮੇਂ ਵਿਛੋੜਾ ਦੇ ਗਏ ਸਾਥੀ ਸਿਮਰ ਸਿੰਘ ਜੋਧਵਾਲ ਦੀ ਹੋਈ ਬੇਵਕਤੀ ਮੌਤ ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦੇ ਹੋਏ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾ ਦੇ ਫੁਲ ਭੇਂਟ ਕੀਤੇ ਗਏ ਅਤੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਯੋਧਿਆਂ ਨੂੰ ਵੀ ਸ਼ਰਧਾਂਜਲੀ ਭੇਂਟ ਕੀਤੀ ਗਈ।ਉਪਰੰਤ ਦਿੱਲੀ ਬਾਰਡਰ ਤੇ ਚੱਲ ਰਹੇ ਕਿਸਾਨੀ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕੀਤੀ ਗਈ। ਇਸ ਮੀਟਿੰਗ ਦੌਰਾਨ ਪੈਨਸ਼ਨਰਾਂ ਦੇ ਭਖਦੇ ਮਸਲੇ ਜਿਵੇਂ ਕਿ ਡੀ.ਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨਾ, ਪੇਅ ਸਕੇਲ ਰੀਵਾਈਜ਼ਡ ਕਰਨਾ, ਮੈਡੀਕਲ ਭੱਤਾ 2500 ਰੁਪਏ ਕਰਨਾ, ਕੈਸ਼ਲੈਸ ਇਲਾਜ ਸਕੀਮ ਚਾਲੂ ਕਰਨਾ ਅਤੇ ਪੈਨਸ਼ਨਰਾਂ ਨੂੰ ਬਿਜਲੀ ਵਰਤੋਂ ਦੀ ਰਿਆਇਤ, ਮੈਡੀਕਲ ਬਿਲ ਟਾਈਮ ਸਿਰ ਪਾਸ ਕਰਨ, ਪੇਅ ਬੈਂਡ ਲਾਗੂ ਕਰਨ, ਪੇਅ ਕਮਿਸ਼ਨ ਦੀ ਰਿਪੋਰਟ ਸਬੰਧੀ ਮਹਿਕਮੇ/ਸਰਕਾਰ ਨੂੰ ਜਾਇਜ਼ ਮੰਗਾਂ ਮੰਨਣ ਦੀ ਅਪੀਲ ਕੀਤੀ ਗਈ।
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਕਿੰਦਰ ਸਿੰਘ ਪ੍ਰਧਾਨ ਨੇ ਕਿਹਾ ਕਿ ਸੁੱਤੀ ਪਈ ਮੈਨੇਜਮੈਂਟ/ਸਰਕਾਰ ਨੂੰ ਜਗਾਉਣ ਲਈ 22 ਜਨਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 10:00 ਵਜੇ ਤੋਂ ਮੰਡਲ ਘੁਲਾਲ ਵਿਖੇ ਪੈਨਸ਼ਨਰਾਂ ਦੀ ਹੱਕੀ ਮੰਗਾਂ ਸਬੰਧੀ ਸ਼ਾਂਤਮਈ ਵਿਸ਼ਾਲ ਰੋਸ ਧਰਨਾ ਅਤੇ ਅਰਥੀ ਫੂਕ ਮੁਜ਼ਾਹਰਾ ਕੀਤਾ ਜਾਵੇਗਾ।ਜੇ ਹੱਕੀ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ ਗਿਆ ਤਾਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।ਉਨ੍ਹਾਂ ਸਮੂਹ ਪੈਨਸ਼ਨਰਾਂ ਨੂੰ 22 ਜਨਵਰੀ ਦੇ ਰੋਸ ਧਰਨੇ ਵਿੱਚ ਘੁਲਾਲ ਵਿਖੇ ਪਹੁੰਚਣ ਦੀ ਪੁਰਜੋਰ ਅਪੀਲ ਕੀਤੀ।ਉਨ੍ਹਾਂ ਮੌਜੂਦਾ ਸਮੇਂ ਚੱਲ ਰਹੇ ਕਿਸਾਨੀ ਸੰਘਰਸ਼ ਦੀਆਂ ਹੱਕੀ ਮੰਗਾਂ ਮੰਨਣ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ।
ਮੀਟਿੰਗ ਵਿੱਚ ਇੰਜ: ਪ੍ਰੇਮ ਸਿੰਘ ਸਾਬਕਾ ਐਸ.ਡੀ.ਓ, ਇੰਜ: ਜੁਗਲ ਕਿਸ਼ੋਰ ਸਾਹਨੀ, ਰਾਜਿੰਦਰਪਾਲ ਵਡੇਰਾ ਸਾਬਕਾ ਡਿਪਟੀ ਸੀ.ਏ.ਓ, ਦਰਸ਼ਨ ਸਿੰਘ ਜੇ.ਈ, ਪ੍ਰੇਮ ਕੁਮਾਰ ਪ੍ਰੇਮ ਕੁਮਾਰ ਸਰਕਲ ਆਗੂ ਜਥੇਦਾਰ ਕੁਲਵੰਤ ਸਿੰਘ ਗੁਰਮੁੱਖ ਸਿੰਘ, ਜਗਤਾਰ ਸਿੰਘ ਮੁਸ਼ਕਾਬਾਦ, ਰਾਮ ਸਰੂਪ ਸੱਭਰਵਾਲ, ਸੁਰਜੀਤ ਵਿਸ਼ਾਦ, ਪ੍ਰੇੇਮ ਚੰਦ ਭਲਾ ਲੋਕ, ਮੋਹਣ ਸਿੰਘ ਮਾਂਗਟ, ਅਸ਼ੋਕ ਕੁਮਾਰ ਖਮਾਣੋਂ, ਗੁਰਦੇਵ ਸਿੰਘ ਖਮਾਣੋਂ, ਭੁਪਿੰਦਰਪਾਲ ਸਿੰਘ, ਅਮਰਜੀਤ ਸਿੰਘ, ਰਾਕੇਸ਼ ਕੁਮਾਰ ਮਾਛੀਵਾੜਾ ਆਦਿ ਹਾਜ਼ਰ ਸਨ।ਲੋਕ ਸੰਘਰਸ਼ ਕਮੇਟੀ ਦੇ ਆਗੂ ਕੁਲਵੰਤ ਤਰਕ ਨੇ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ। ਅਖੀਰ ਵਿੱਚ ਸਕਿੰਦਰ ਸਿੰਘ ਪ੍ਰਧਾਨ ਨੇ ਮੀਟਿੰਗ ਵਿੱਚ ਆਏ ਸਾਥੀਆਂ ਦਾ ਧੰਨਵਾਦ ਕੀਤਾ।
Check Also
ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …
Punjab Post Daily Online Newspaper & Print Media