Thursday, September 3, 2026

ਨਗਰ ਕੌਂਸਲ ਤੇ ਕਾਰਪੋਰੇਸ਼ਨ ਚੋਣਾਂ ’ਚ ਕਾਂਗਰਸ ਦੀ ਇਤਿਹਾਸਕ ਜਿੱਤ ਪੱਕੀ – ਮੇਅਰ

ਅੰਮ੍ਰਿਤਸਰ, 12 ਜਨਵਰੀ (ਸੁਖਬੀਰ ਸਿੰਘ/ ਜਗਦੀਪ ਸਿੰਘ) – ਨਗਰ ਕੌਂਸਲ ਚੋਣਾਂ ਲਈ ਵਿਧਾਨ ਸਭਾ ਹਲਕਾ ਮਜੀਠਾ ਦਾ ਚੋਣ ਅਬਜ਼ਰਵਰ ਨਿਯੁੱਕਤ ਹੋਣ ‘ਤੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਨਗਰ ਕੌਂਸਲ ਤੇ ਕਾਰਪੋਰੇਸ਼ਨ ਦੀਆਂ ਚੋਣਾਂ ਸਬੰਧੀ ਕਾਂਗਰਸੀ ਨੇਤਾਵਾਂ ਨਾਲ ਮੀਟਿੰਗ ਕੀਤੀ ਗਈ।ਇਸ ਮੀਟਿੰਗ ’ਚ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਇੰਚਾਰਜ਼ ਵਿਧਾਨ ਸਭਾ ਹਲਕਾ ਮਜੀਠਾ ਤੇ ਚੇਅਰਮੈਨ ਅੰਮ੍ਰਿਤਸਰ ਡਿਸਟ੍ਰਿਕ ਪਲੈਨਿੰਗ ਬੋਰਡ, ਸਵਿੰਦਰ ਸਿੰਘ ਕੱਥੂਨੰਗਲ ਸਾਬਕਾ ਵਿਧਾਇਕ, ਭਗਵੰਤਪਾਲ ਸਿੰਘ ਸੱਚਰ ਸਾਬਕਾ ਪ੍ਰਧਾਨ ਜ਼ਿਲਾ ਕਾਂਗਰਸ ਕਮੇਟੀ ਦਿਹਾਤੀ, ਜੱਗਾ ਮਜੀਠੀਆ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਸਮੇਤ ਆਦਿ ਸ਼ਾਮਲ ਹੋਏ।ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਇਸ ਮੀਟਿੰਗ ’ਚ ਨਗਰ ਕੌਂਸਲ ਮਜੀਠਾ ਤੇ ਕਾਰਪੋਰੇਸ਼ਨ ਦੀਆਂ ਚੋਣਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
                   ਮੇਅਰ ਰਿੰਟੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਪੰਜਾਬ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹ ਰਿਹਾ ਅਤੇ ਪੰਜਾਬ ਦੇ ਹਰ ਸ਼ਹਿਰ ਤੇ ਇਲਾਕੇ ਦੀ ਨੁਹਾਰ ਬਦਲੀ ਜਾ ਰਹੀ ਹੈ। ਮੇਅਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੇ ਸੁਨੀਲ ਜਾਖੜ ਦੀ ਯੋਗ ਅਗਵਾਈ ਹੇਠ ਨਗਰ ਕੌਂਸਲ ਤੇ ਕਾਰਪੋਰੇਸ਼ਨ ਦੀਆਂ ਚੋਣਾਂ ’ਚ ਕਾਂਗਰਸ ਦੀ ਇਤਿਹਾਸਕ ਜਿੱਤ ਹੋਣੀ ਪੱਕੀ ਹੈ।

Check Also

ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …