ਕਪੂਰਥਲਾ, 12 ਜਨਵਰੀ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਤੋਂ ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਲਈ
ਜਾਰੀ ਗਰਾਂਟਾਂ ਵਿਚੋਂ ਪਿੰਡ ਸੈਦੋਵਾਲ ਨੂੰ 11.68 ਲੱਖ ਰੁਪੈ ਦੀ ਗਰਾਂਟ ਜਾਰੀ ਕੀਤੀ ਹੈ।ਰਾਣਾ ਗੁਰਜੀਤ ਸਿੰਘ ਨੇ ਪੰਚਾਇਤਾਂ ਨੂੰ ਸੱਦਾ ਦਿੱਤਾ ਕਿ ਉਹ ਗਰਾਂਟਾਂ ਨੂੰ ਮਿਥੇ ਸਮੇਂ ਅੰਦਰ ਖਰਚ ਕਰਨ ਤਾਂ ਜੋ ਅਗਲੇ ਵਿੱਤੀ ਸਾਲ ਦੌਰਾਨ ਪਿੰਡਾਂ ਦੇ ਵਿਕਾਸ ਲਈ ਹੋਰ ਫੰਡ ਜਾਰੀ ਕੀਤੇ ਜਾ ਸਕਣ।ਉਨ੍ਹਾਂ ਕਿਹਾ ਕਿ ਪੰਚਾਇਤਾਂ ਕੰਮ ਦੀ ਗੁਣਵਤਾ ਨੂੰ ਯਕੀਨੀ ਬਣਾਉਣ।
ਕਾਂਗਰਸ ਦਿਹਾਤੀ ਦੇ ਪ੍ਰਧਾਨ ਅਮਰਜੀਤ ਸਿੰਘ ਸੈਦੋਵਾਲ ਨੇ ਵਿਧਾਇਕ ਰਾਣਾ ਗੁਰਜੀਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਅੰਦਰ ਪੱਕੀਆਂ ਗਲੀਆਂ, ਸੀਵਰੇਜ਼ ਤੇ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਦਿੱਤੀਆਂ ਗਈਆਂ ਗਰਾਂਟਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਖਰਚ ਕੀਤਾ ਜਾਵੇਗਾ।
ਇਸ ਮੌਕੇ ਸਰਪੰਚ ਰਣਜੀਤ ਸਿੰਘ ਸੋਨੀ, ਸ਼ਾਮ ਸੁੰਦਰ ਸਾਬਕਾ ਸਰਪੰਚ, ਪਰਮਜੀਤ ਸਿੰਘ, ਸ਼ਲਿੰਦਰ ਸਿੰਘ, ਬਲਕਾਰ ਸਿੰਘ ਤੇ ਹੋਰ ਪਿੰਡਾਂ ਦੇ ਮੋਹਤਬਾਰ ਆਗੂ ਵੀ ਹਾਜ਼ਰ ਸਨ।
Check Also
ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ …
Punjab Post Daily Online Newspaper & Print Media