ਕਪੂਰਥਲਾ, 12 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਕੰਪਿਊਟਰ ਕੋਰਸ ਸ਼ੁਰੂ ਕੀਤੇ ਗਏ ਹਨ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐਸ.ਪੀ ਆਂਗਰਾ ਨੇ ਦੱਸਿਆ ਕਿ ਹੁਣ ਤੱਕ ਰੋਜ਼ਗਾਰ ਬਿਊਰੋ ਕੋਲ 88 ਪ੍ਰਾਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ ਅਤੇ ਵਧੇਰੇ ਜਾਣਕਾਰੀ ਲਈ ਬਿਊਰੋ ਵਲੋਂ ਹੈਲਪਲਾਇਨ ਨੰਬਰ ਵੀ ਜਾਰੀ ਕੀਤੇ ਗਏ ਹਨ।ਰੋਜ਼ਗਾਰ ਬਿਊਰੋ ਵਿਖੇ ਐਨ.ਆਈ.ਸੀ ਦੇ ਮਾਹਿਰਾਂ ਵਲੋਂ ਨੌਜਵਾਨਾਂ ਨੂੰ ਕੰਪਿਊਟਰ ਕੋਰਸ ਦੌਰਾਨ ਪੇਸ਼ੇਵਰ ਐਪਲੀਕੇਸ਼ਨਾਂ ਤੇ ਦਫਤਰੀ ਕੰਮਕਾਜ ਤੋਂ ਇਲਾਵਾ ਨਿੱਜੀ ਖੇਤਰ ਵਿਚ ਕੰਪਿਊਟਰ ਮਾਹਿਰ ਦੀਆਂ ਲੋੜ ਪੂਰੀਆਂ ਕਰਨ ਲਈ ਤਿਆਰੀ ਕਰਵਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਚਾਹਵਾਨ ਨੌਜਵਾਨਾਂ ਦੀ ਸਹੂਲਤ ਲਈ ਬਿਊਰੋ ਵਲੋਂ ਜਾਰੀ ਹੈਲਪਲਾਈਨ ਨੰਬਰ 96469-06412 ਜਾਂ 98882-19247 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …