Thursday, May 28, 2026

ਸਫਾਈ ਸੇਵਕ ਯੂਨੀਅਨ ਵਲੋਂ ਮੋਦੀ ਨੂੰ ਕਾਲੇ ਕਾਨੂੰਨ ਵਾਪਸ ਲੈਣ ਦੀ ਕੀਤੀ ਅਪੀਲ

ਕਨੂੰਨ ਵਾਪਸ ਨਾ ਲਏ ਤਾਂ ਮੁੜ ਭੁੱਖ ਹੜਤਾਲ ‘ਤੇ ਬੈਠਾਂਗਾ- ਚਮਨ ਲਾਲ ਮੱਟੂ

ਸਮਰਾਲਾ, 13 ਜਨਵਰੀ (ਇੰਦਰਜੀਤ ਸਿੰਘ ਕੰਗ) – ਲੋਹੜੀ ਮੌਕੇ ਸਮਰਾਲਾ ਦੇ ਸਫਾਈ ਸੇਵਕਾਂ ਨੇ ਦਿੱਲੀ ਬਾਰਡਰ ‘ਤੇ ਕਿਸਾਨੀ ਮੰਗਾਂ ਅਤੇ ਕਾਲੇ ਕਾਨੂੰਨਾਂ ਵਿਰੁੱਧ ਠੇ ਕਿਸਾਨਾਂ ਦੇ ਹੱਕ ‘ਚ ਵਾਲਮੀਕ ਮੰਦਿਰ ਸਮਰਾਲਾ ਵਿਖੇ ਇੱਕ ਮੀਟਿੰਗ ਕਰਕੇ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਸਫਾਈ ਸੇਵਕ ਯੂਨੀਅਨ ਦੇ ਮੈਂਬਰਾਂ ਨਾਲ ਚੇਅਰਮੈਨ ਚਮਨ ਲਾਲ ਨੇ ਮੋਦੀ ਸਰਕਾਰ ਨੂੰ ਅਪੀਲ ਕੀਤੀ ਕਿ ਅਜਿਹੀ ਕੜਕਦੀ ਠੰਡ ਵਿੱਚ ਦਿੱਲੀ ਦੇ ਬਾਰਡਰਾਂ ਤੇ ਬੈਠੇ ਕਿਸਾਨਾਂ ਨਾਲ ਪਹਿਲ ਦੇ ਅਧਾਰ ਤੇ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਕੋਰੋਨਾ ਦੀ ਆੜ ਵਿੱਚ ਧੱਕੇ ਨਾਲ ਪਾਸ ਕੀਤੇ ਕਿਸਾਨ ਵਿਰੋਧੀ ਤਿੰਨਾਂ ਬਿੱਲਾਂ ਨੂੰ ਰੱਦ ਕਰਕੇ ਅੰਦੋਲਨ ਖਤਮ ਕਰਵਾਉਣਾ ਚਾਹੀਦਾ ਹੈ।ਉਸ ਨੇ ਅੱਗੇ ਕਿਹਾ ਕਿ ਜੇਕਰ ਮੋਦੀ ਸਰਕਾਰ ਨੇ ਆਉਂਦੇ ਦਿਨਾਂ ਵਿੱਚ ਤਿੰਨੋਂ ਕਾਲੇ ਕਾਨੂੰਨ ਵਾਪਸ ਨਾ ਲਏ ਤਾਂ ਉਹ ਮੁੜ ਪਹਿਲਾਂ ਦੀ ਤਰ੍ਹਾਂ 5 ਦਿਨਾਂ ਦੀ ਭੁੱਖ ਹੜਤਾਲ ‘ਤੇ ਬੈਠਣਗੇ।ਜੇਕਰ ਫਿਰ ਵੀ ਕੇਂਦਰ ਸਰਕਾਰ ਟੱਸ ਤੋਂ ਮੱਸ ਨਾ ਹੋਈ ਤਾਂ ਸਫਾਈ ਸੇਵਕ ਯੂਨੀਅਨ ਕਿਸਾਨਾਂ ਦੇ ਹੱਕ ਵਿੱਚ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰੇਗੀ।
                ਇਸ ਮੌਕੇ ਕੇਵਲ ਸਿੰਘ, ਬਾਬਾ ਰਾਮ ਗਿਰੀ ਮੁੱਖ ਸੇਵਾਦਾਰ ਵਾਲਮੀਕ ਮੰਦਿਰ, ਰਾਮਜੀਤ ਸਿੰਘ, ਰਾਮ ਕਲਿਆਣ, ਗੁਰਦੀਪ ਸਿੰਘ, ਬੂਟਾ ਸਿੰਘ, ਚੰਦ ਸਿੰਘ, ਪਰਮਜੀਤ ਸਿੰਘ, ਗੁਰਪ੍ਰੀਤ ਸਿੰਘ ਨਿੱਕਾ, ਗੁਰਦਿਆਲ ਸਿੰਘ, ਭੋਲੂ ਮੱਟੂ, ਤਰਸੇਮ ਲਾਲ, ਸੁਰੇਸ਼ ਕੁਮਾਰ ਮੱਟੂ ਆਦਿ ਹਾਜ਼ਰ ਸਨ।

Check Also

ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ …