ਕਪੂਰਥਲਾ, 13 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹੇ ਦੇ ਪੇਂਡੂ ਖੇਤਰਾਂ ਵਿੱਚ ਵਿਕਾਸ ਕੰਮਾਂ ਨੂੰ ਚਾਲੂ ਵਿੱਤੀ ਵਰ੍ਹੇ ਦੌਰਾਨ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ
ਲਈ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਕਰਦਿਆਂ ਕਿਹਾ ਕਿ ਕਿ ਉਹ ਮਨਰੇਗਾ ਤਹਿਤ ਜਾਰੀ 46 ਕਰੋੜ ਰੁਪਏ ਦੇ ਫੰਡਾਂ ਨੂੰ ਇਸੇ ਵਿੱਤੀ ਸਾਲ ਅੰਦਰ ਖਰਚ ਕਰਨਾ ਯਕੀਨੀ ਬਣਾਉਣ ।
ਅੱਜ ਇਥੇ ਜਿਲ੍ਹਾ ਪ੍ਰਸਾਸਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਨਰੇਗਾ ਤਹਿਤ 46 ਕਰੋੜ ਰੁਪਏ ਜਾਰੀ ਕੀਤੇ ਹਨ ਜੋ ਕਿ ਇਸ ਸਾਲ 31 ਮਾਰਚ ਤੋਂ ਪਹਿਲਾਂ ਖਰਚ ਕੀਤੇ ਜਾਣੇ ਚਾਹੀਦੇ ਹਨ।ਉਨਾਂ ਕਿਹਾ ਕਿ ਫੰਡਾਂ ਦੀ 100 ਫੀਸਦੀ ਸੁਚੱਜੀ ਵਰਤੋਂ ਨਾ ਹੋਣ ਦੀ ਸਥਿਤੀ ਵਿਚ ਸਬੰਧਤ ਅਧਿਕਾਰੀ/ਕਰਮਚਾਰੀ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਉਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਵੀਂ ਸ਼ੁਰੂ ਕੀਤੀ “ਸਮਾਰਟ ਵਿਲੇਜ” ਮੁਹਿੰਮ ਤਹਿਤ ਪਾਰਕਾਂ, ਥਾਪਰ ਮਾਡਲ ਦੇ ਛੱਪੜਾਂ ਅਤੇ ਖੇਡ ਸਟੇਡੀਅਮਾਂ ਨੂੰ ਪਹਿਲ ਦੇ ਅਧਾਰ ਤੇ ਪੂਰਾ ਕੀਤਾ ਜਾਣਾ ਚਾਹੀਦਾ ਹੈ।
ਇੱਥੇ ਇਹ ਵਰਣਨਯੋਗ ਹੈ ਕਿ 25 ਖੇਡ ਸਟੇਡੀਅਮ, 25 ਥਾਪਰ ਮਾਡਲ ਦੇ ਤਲਾਅ ਹਰੇਕ ਬਲਾਕ ਵਿੱਚ ਬਣਨਯੋਗ ਹਨ।ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਓਪਨ ਜਿੰਮ, ਵਾਲੀਬਾਲ ਅਤੇ ਬਾਸਕਟਬਾਲ ਕੋਰਟ ਨੂੰ ਵੀ ਖੇਡ ਸਟੇਡੀਅਮਾਂ ਵਿੱਚ ਬਣਾਇਆ ਜਾਵੇ। ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ ਆਂਗਰਾ ਨੇ ਦੱਸਿਆ ਕਿ ਪਿੰਡ ਮਸੀਤਾਂ ਵਿਖੇ ਥਾਪਰ ਮਾਡਲ ਦਾ ਤਲਾਅ ਮੁਕੰਮਲ ਹੋ ਚੁੱਕਾ ਹੈ, ਜਿਸ ਦਾ ਉਦਘਾਟਨ ਗਣਤੰਤਰ ਦਿਵਸ ‘ਤੇ ਕੀਤਾ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਡੀ.ਡੀ.ਪੀ.ਓ ਲਖਵਿੰਦਰ ਸਿੰਘ, ਐਕਸੀਅਨ ਸ੍ਰੀਧਰ ਅਤੇ ਜਿਲ੍ਹੇ ਦੇ ਬੀ.ਡੀ.ਪੀ.ਓ ਅਤੇ ਏ.ਪੀ.ਓ ਸਾਮਲ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media