ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਸੁਨਾਮ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਆਗੂ ਅਮਨ ਅਰੋੜਾ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਇਹਨਾਂ ਕਿਸਾਨ ਮਾਰੂ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਦਾ ਤਿੳਹਾਰ ਮਨਾਇਆ ਗਿਆ।ਉਨਾਂ ਲੋਹੜੀ ਦੇ ਇਸ ਪਵਿਤਰ ਦਿਹਾੜੇ ‘ਤੇ ਅਰਦਾਸ ਕਰਦਿਆਂ ਕਿਹਾ ਕਿ ਵਾਹਿਗੁਰੂ ਦੇਸ਼ ਦੇ ਹੁਕਮਰਾਨਾਂ ਨੂੰ ਸੁਮੱਤ ਬਖਸ਼ੇ ਤਾਂ ਜੋ ਉਹ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਕੇ ਬਰਫੀਲੀ ਠੰਡ ਵਿੱਚ ਸੜਕਾਂ ਉਪਰ ਡੇਰਾ ਲਾਈ ਬੈਠੇ ਕਿਸਾਨ ਆਪਣੇ ਘਰ ਵਿੱਚ ਮੁੜ ਕੇ ਆਪਣੇ ਪਰਿਵਾਰਾਂ ਨਾਲ ਤਿਉਹਾਰ ਮਨਾ ਸਕਣ।ਕੇਂਦਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਕੇਂਦਰ ਸਰਕਾਰ ਵਿਰੁੱਧ ਜ਼ਰਦਾਰ ਨਾਅਰੇਬਾਜ਼ੀ ਕੀਤੀ ਗਈ।ਅਰੋੜਾ ਨੇ ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਦੇ ਸੱਦੇ ਦਾ ਸਮਰਥਨ ਕਰਦੇ ਹੋਏ ਵੱਧ ਤੋਂ ਵੱਧ ਗਿਣਤੀ ਵਿੱਚ ਦਿੱਲੀ ਪਹੁੰਚਣ ਦੀ ਅਪੀਲ ਕੀਤੀ।
ਇਸ ਮੋਕੇ ਹੋਰਨਾਂ ਤੋਂ ਇਲਾਵਾ ਐਡਵੋਕੇਟ ਹਰਪ੍ਰੀਤ ਸਿੰਘ ਹੰਝਰਾਂ, ਬਲਾਕ ਪ੍ਰਧਾਨ ਮਨੀ ਸਰਾਓ, ਹਰਮੀਤ ਸਿੰਘ ਵਿਰਕ, ਨਾਜ਼ਰ ਸਿੰਘ, ਸਾਹਿਬ ਸਿੰਘ, ਹਰਪਾਲ ਸਿੰਘ ਮੈਂਬਰ ਬਲਾਕ ਸੰਮਤੀ, ਕਾਲਾ ਬੱਡਰੁਖਾਂ, ਬਲਾਕ ਪ੍ਰਧਾਨ ਚੀਮਾਂ ਮਲਕੀਤ ਸਿੰਘ ਸ਼ਾਹਪੁਰ, ਬਲਾਕ ਪ੍ਰਧਾਨ ਗੁਰਿੰਦਰ ਸਿੰਘ ਖੇੜੀ, ਲਾਭ ਸਿੰਘ ਨੀਲੋਵਾਲ, ਕਰਮ ਸਿੰਘ ਬਰਾੜ ਲੋਂਗੋਵਾਲ, ਰਾਜ ਸਿੰਘ, ਗੁਰਿੰਦਰ ਪਾਲ ਸਿੰਘ ਬਿੱਟੂ ਬੀਰ ਕਲਾਂ, ਵਿਕਰਮ ਸੁਨਾਮ, ਅਮਿਤ ਅਗਰਵਾਲ ਆਦਿ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …