Sunday, August 30, 2026

3 ਕੋਵਿਡ ਪਾਜ਼ਟਿਵ ਮਰੀਜ਼ਾਂ ਨੇ ਹੋਮ ਆਈਸੋਲੇਜ਼ਨ ਤੋਂ ਕੋਰੋਨਾ ਨੂੰ ਹਰਾਇਆ – ਡਿਪਟੀ ਕਮਿਸ਼ਨਰ

ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਮਹਾਂਮਾਰੀ ਦੇ ਚੱਲਦਿਆਂ ਜ਼ਿਲਾ ਸੰਗਰੂਰ ਤੋਂ ਮਿਸ਼ਨ ਫਤਿਹ ਤਹਿਤ 3 ਜਣੇ ਅੱਜ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਹੋਮ ਆਈਸੋਲੇਸ਼ਨ ਤੋਂ ਸਿਹਤਯਾਬ ਹੋਏ।ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ 3 ਮਰੀਜ਼ਾਂ ਨੇ ਹੋਮ ਆਈਸੋਲੇਸ਼ਨ ਤੋਂ ਕਰੋਨਾ ਨੂੰ ਹਰਾ ਕੇ ਫਤਹਿ ਹਾਸਿਲ ਕੀਤੀ।ਉਨਾਂ ਤੰਦਰੁਸਤ ਹੋਏ ਵਿਅਕਤੀਆਂ ਨੂੰ ਆਪਣੇ ਆਲੇ ਦੁਆਲੇ ਦੂਜੇ ਲੋਕਾਂ ਨੂੰ ਕੋਰੋਨਾ ਮਹਾਮਾਰੀ ਦੀ ਸਾਵਧਾਨੀਆਂ ਬਾਰੇ ਜਾਗਰੂਕ ਕਰਨ ਦੀ ਅਪੀਲ ਕੀਤੀ।
               ਉਨਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਇੱਕ ਦਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ‘ਤੇ ਮਾਸਕ ਜ਼ਰੂਰ ਪਾਉਣ।ਉਨਾਂ ਕਿਹਾ ਕਿ ਇਸ ਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।

Check Also

ਖ਼ਾਲਸਾ ਕਾਲਜ ਵਿਖੇ `ਰੱਖੜੀ ਪ੍ਰਦਰਸ਼ਨੀ-ਕਮ-ਸੇਲ-2026` ਦਾ ਆਯੋਜਿਤ

ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ `ਰੱਖੜੀ …