Tuesday, November 24, 2026

ਨਗਰ ਕੌਂਸਲ ਚੋਣਾਂ ਵਿੱਚ ਵੱਡੀ ਗਿਣਤੀ ਵਿੱਚ ਜੇਤੂ ਰਹਿਣਗੇ ਕਾਂਗਰਸੀ ਉਮੀਦਵਾਰ – ਧੂਰਾ

ਧੂਰੀ, 14 ਜਨਵਰੀ (ਪ੍ਰਵੀਨ ਗਰਗ) – ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਅਤੇ ਮਾਰਕਿਟ ਕਮੇਟੀ ਧੂਰੀ ਦੇ ਵਾਇਸ ਚੇਅਰਮੈਨ ਗੁਰਪਿਆਰ ਧੂਰਾ ਨੇ ਕਿਹਾ ਹੈ ਕਿ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਕਾਂਗਰਸੀ ਉਮੀਦਵਾਰ ਵੱਡੀ ਗਿਣਤੀ ਵਿੱਚ ਜੇਤੂ ਰਹਿਣਗੇ ਅਤੇ ਵੱਖ-ਵੱਖ ਸ਼ਹਿਰਾਂ ਵਿੱਚ ਨਗਰ ਕੌਂਸਲ ਦੀਆਂ ਪ੍ਰਧਾਨਗੀਆਂ ਦਾ ਤਾਜ ਕਾਂਗਰਸੀ ਉਮੀਦਵਾਰਾਂ ਦੇ ਸਿਰ ‘ਤੇ ਹੀ ਸੱਜੇਗਾ।ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਕੇਂਦਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦਾ ਸਾਥ ਦੇ ਕੇ ਕਿਸਾਨ ਹਿਤੈਸ਼ੀ ਹੋਣ ਦਾ ਜੋ ਸਬੂਤ ਦਿੱਤਾ ਹੈ।ਜਿਸ ਦੇ ਨਤੀਜੇ ਵੀ ਵਿਰੋਧੀ ਪਾਰਟੀਆਂ ਨੂੰ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਵੇਖਣ ਨੂੰ ਮਿਲਣਗੇ।ਇਸ ਵਾਰ ਪੰਜਾਬ ਦੇ ਸ਼ਹਿਰਾਂ ਵਿੱਚੋਂ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਖੁਰਣ ਵਾਲਾ ਵੱਡਾ ਵੋਟ ਬੈਂਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਤੇ ਵੀ ਵੱਡਾ ਪ੍ਰਭਾਵ ਪਾਏਗਾ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …