Thursday, September 17, 2026

ਸਰਵਹਿੱਤਕਾਰੀ ਸਕੂਲ ‘ਚ ਲੋਹੜੀ ਮੌਕੇ ਸੱਭਿਆਚਾਰਕ ਪ੍ਰੋਗਰਾਮ

ਧੂਰੀ, 14 ਜਨਵਰੀ (ਪ੍ਰਵੀਨ ਗਰਗ) – ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਧੂਰਾ-ਧੂਰੀ ਵਿਖੇ ਲੋਹੜੀ ਦੇ ਤਿਉਹਾਰ ਮੌਕੇ ਇੱਕ ਸੱਭਿਆਚਾਰਕ ਅਤੇ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸੰਜੀਵ ਗੋਇਲ ਪ੍ਰਧਾਨ ਜ਼ਿਲ੍ਹਾ ਸੰਗਰੂਰ ਇੰਡਸਟਰੀ ਚੈਂਬਰ ਬਲਾਕ ਧੂਰੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।ਪ੍ਰਿੰਸੀਪਲ ਅਜੈ ਸ਼ਰਮਾ ਅਤੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਮਾਧਵੀ ਬਾਂਸਲ ਦੀ ਦੇਖ-ਰੇਖ ਹੇਠ ਹੋਏ ਇਸ ਸਮਾਗਮ ਵਿੱਚ ਸਕੂਲ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਵਿਜੇ ਗਰਗ ਪ੍ਰਧਾਨ, ਰੋਸ਼ਨ ਲਾਲ ਸਹਾਇਕ ਮੈਨੇਜਰ, ਸੰਜੀਵ ਕੁਮਾਰ, ਸ਼ਾਮ ਲਾਲ, ਯਸ਼ਪਾਲ ਅਤੇ ਸਕੂਲ ਕਮੇਟੀ ਦੇ ਸਮੂਹ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ।ਪ੍ਰਿੰਸੀਪਲ ਅਜੈ ਸ਼ਰਮਾਂ ਨੇ ਦੱਸਿਆ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਬੱਚਿਆਂ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਉਹਨਾਂ ਨੂੰ ਲੋਹੜੀ ਦੇ ਤਿਓਹਾਰ ਬਾਰੇ ਜਾਗਰੂਕ ਕਰਨਾ ਸੀ।
               ਸਕੂਲ ਪ੍ਰਬੰਧਕਾਂ ਵੱਲੋਂ ਮਾਪਿਆਂ ਨਾਲ ਕਰੋਨਾ ਮਹਾਂਮਾਰੀ ਦੇ ਕਾਰਨ ਬੱਚਿਆਂ ‘ਤੇ ਪਏ ਪ੍ਰਭਾਵ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …