ਅੰਮ੍ਰਿਤਸਰ, 15 ਜਨਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਨੁੱਖੀ ਸਰੋਤ ਤੇ ਵਿਕਾਸ ਕੇਂਦਰ ਵੱਲੋਂ ਸ਼ੁਰੂ ਹੋਏ ਲੀਡਰਸ਼ਿਪ ਵਿਕਾਸ ਪ੍ਰੋਗਰਾਮ ਦੇ
ਸਮਾਪਤੀ ਸਮਾਗਮ ਮੌਕੇ ਪੰਜਾਬ ਪੁਲਿਸ ਕੰਪਲੇਟਸ ਅਥਾਰਟੀ ਦੇ ਚੇਅਰਪਰਸਨ, ਸੀਨਅਰ ਆਈ.ਏ.ਐਸ ਅਫਸਰ, ਡਾ. ਨਿਰਮਲਜੀਤ ਕਲਸੀ ਨੇ ਆਨਲਾਈਨ ਹਿੱਸਾ ਲੈ ਰਹੇ ਅਧਿਆਪਕਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਸਨਅਤ ਅਤੇ ਸਿਖਿਆ ਅਦਾਰਿਆਂ ਵਿਚ ਤਾਲਮੇਲ ਤੋਂ ਇਲਾਵਾ ਸਾਬਕਾ ਵਿਦਿਆਰਥੀਆਂ ਦਾ ਸਹਿਯੋਗ ਇਕ ਅਦਾਰੇ ਦੀ ਮਜਬੂਤੀ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਸਨਅਤ ਦੀਆਂ ਲੋੜਾਂ ਨੂੰ ਸਮਝਦੇ ਹੋਏ ਵਿਦਿਆਰਥੀਆਂ ਨੂੰ ਤਿਆਰ ਕਰਨਾ ਚਾਹੀਦਾ ਹੈ।ਬੀਤੇ ਸਮੇਂ ਦੌਰਾਨ ਕੋਵਿਡ ਨੇ ਸਾਨੂੰ ਇਹ ਵੀ ਸਿਖਾਇਆ ਹੈ ਕਿ ਤਕਨਾਲੋਜੀ ਭਵਿੱਖ ਦੀ ਅਹਿਮ ਲੋੜ ਹੈ ਇਸ ਕਰਕੇ ਅਧਿਆਪਕਾਂ ਨੂੰ ਵੀ ਆਧੁਨਿਕ ਤਕਨਾਲੋਜੀ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਚਾਹੀਦੀ ਹੈ।ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਡਾ. ਕਲਸੀ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨਾਲ ਲੀਡਰਸ਼ਿਪ ਵਿਕਾਸ ਪ੍ਰੋਗਰਾਮ ਬਾਰੇ ਵਿਚਾਰ ਭਰਪੂਰ ਜਾਣਕਾਰੀ ਸਾਂਝੀ ਕੀਤੀ।
ਕੋਰਸ ਕੋਆਰਡੀਨੇਟਰ ਪ੍ਰੋ. ਸਰੋਜ ਅਰੋੜਾ ਨੇ ਪ੍ਰੋਗਰਾਮ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਦੌਰਾਨ ਵੱਖ ਵੱਖ ਵਿਸ਼ਾ ਮਾਹਿਰਾਂ ਵੱਲੋਂ ਆਪਣੇ ਖੋਜ ਭਰਪੂਰ ਪਰਚੇ ਪੇਸ਼ ਕੀਤੇ ਗਏ। ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਰਾਜਬੀਰ ਭੱਟੀ ਨੇ ਸਾਰਿਆਂ ਦਾ ਧੰਨਵਾਦ ਕੀਤਾ।
ਇਸੇ ਤਰ੍ਹਾਂ ਪੀ.ਐਚ.ਡੀ ਖੋਜਾਰਥੀਆਂ ਅਤੇ ਵਿਦਿਆਰਥੀਆਂ ਲਈ ਵਿਚਾਰ ਚਰਚਾ ਪ੍ਰੋਗਰਾਮ ਦਾ ਆਯੋਜਨ ਕੀਤਾ. ਇਸ ਮੌਕੇ ਸੈਂਟਰਲ ਯੂਨੀਵਰਸਿਟੀ ਆਫ ਕਸ਼ਮੀਰ ਦੇ ਵਾਈਸ ਚਾਂਸਲਰ ਪ੍ਰੋ. ਮਹਿਰਾਜ-ਉਦ-ਦੀਨ ਮੀਰ ਨੇ ਮੁੱਖ ਭਾਸ਼ਣ ਦਿੰਦਿਆਂ ਮਿਆਰੀ ਖੋਜ ਦੀਆਂ ਚੁਣੌਤੀਆਂ ਨੂੰ ਉਭਾਰਿਆ ਅਤੇ ਦੂਰ ਕਰਨ ਦੇ ਉਪਰਾਲੇ ਦੱਸੇ। ਡਾਇਰੈਕਟਰ ਆਫ ਰੀਸਰਚ ਅਤੇ ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਰੇਣੂ ਭਾਰਦਵਾਜ ਨੇ ਖੋਜ ਪ੍ਰਣਾਲੀਆਂ ਬਾਰੇ ਚਰਚਾ ਕੀਤੀ।
ਇਸ ਮੌਕੇ ਏਮਜ਼ ਨਵੀਂ ਦਿੱਲੀ, ਜਵਾਹਰ ਲਾਲ ਨਹਿਰੂ ਯੂਨੀਵਰਸਿਟੀ, ਨਵੀਂ ਦਿੱਲੀ, ਸ਼ੂਲਿਨੀ ਯੂਨੀਵਰਸਿਟੀ ਸੋਲਨ, ਦਯਾਨੰਦ ਸਾਗਰ ਯੂਨੀਵਰਸਿਟੀ ਬੈਂਗਲੌਰ ਤੋਂ ਵਿਸ਼ਾ ਮਾਹਿਰਾਂ ਨੇ ਚਰਚਾ ਵਿਚ ਭਾਗ ਲਿਆ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …
Punjab Post Daily Online Newspaper & Print Media