ਕਪੂਰਥਲਾ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਐਸ.ਐਸ.ਪੀ ਕਪੂਰਥਲਾ ਕੰਵਰਦੀਪ ਕੌਰ ਨੇ ਦੱਸਿਆ ਹੈ ਕਿ ਕਪੂਰਥਲਾ ਪੁਲਿਸ ਵਲੋਂ ਪਿਛਲੇ ਦਿਨੀਂ ਅਗਵਾ
ਕੀਤੀ 16 ਸਾਲਾ ਲੜਕੀ ਨੂੰ ਸ਼ਿਮਲਾ ਤੋਂ ਬਰਾਮਦ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।ਉਨ੍ਹਾਂ ਦੱਸਿਆ ਕਿ ਨਬਾਲਿਗ ਲੜਕੀ ਨੂੰ ਪਹਿਲੀ ਜਨਵਰੀ ਨੂੰ ਕਪੂਰਥਲਾ ਤੋਂ ਅਗਵਾ ਕੀਤਾ ਗਿਆ ਸੀ, ਜਿਸ ਸਬੰਧੀ 2 ਜਨਵਰੀ ਨੂੰ ਪੁਲਿਸ ਸਟੇਸ਼ਨ ਸਿਟੀ ਕਪੂਰਥਲਾ ਵਿਖੇ ਕੇਸ ਦਰਜ਼ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅੱਜ ਲੜਕੀ ਨੂੰ ਸ਼ਿਮਲਾ ਤੋਂ ਬਰਾਮਦ ਕਰ ਲਿਆ ਗਿਆ।ਉਨ੍ਹਾਂ ਦੱਸਿਆ ਕਿ ਦੋਸ਼ੀ ਦੀ ਪਛਾਣ ਦਲਜੀਤ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਬਿਸ਼ਨਪੁਰ ਪੁਲਿਸ ਸਟੇਸ਼ਨ ਕੋਤਵਾਲੀ ਕਪੂੂਥਲਾ ਵਜੋਂ ਹੋਈ ਹੈ।
ਜ਼ਿਕਰਯੋਗ ਹੈ ਕਿ ਕਾਬੂ ਕੀਤਾ ਗਿਆ ਦੋਸ਼ੀ ਪੇਸ਼ੇਵਰ ਅਪਰਾਧੀ ਹੈ ਅਤੇ ਉਸ ਉਪਰ ਪਹਿਲਾਂ ਵੀ ਸਾਲ 2019 ਦੌਰਾਨ ਜਲੰਧਰ ਤੋਂ ਨਬਾਲਿਗ ਲੜਕੀ ਨੂੰ ਅਗਵਾ ਕਰਨ ਦਾ ਡਿਵੀਜ਼ਨ ਨੰਬਰ-7 ਥਾਣੇ ਵਿਖੇ ਮਾਮਲਾ ਦਰਜ਼ ਹੈ। ਜ਼ਿਕਰਯੋਗ ਹੈ ਕਿ ਦਸੰਬਰ 2020 ਦੌਰਾਨ ਕਪੂਰਥਲਾ ਪੁਲਿਸ ਵਲੋਂ ਵੱਖ-ਵੱਖ ਮਾਮਲਿਆਂ ਵਿਚ ਤੁਰੰਤ ਕਾਰਵਾਈ ਕਰਦੇ ਹੋਏ 11 ਲੜਕੀਆਂ ਨੂੰ ਸੁਰੱਖਿਅਤ ਬਚਾਇਆ ਗਿਆ ਹੈ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media