ਪਠਾਨਕੋਟ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਜਿਥੇ ਬੇਰੋਜ਼ਗਾਰ ਵਿਦਿਆਰਥੀਆਂ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਰਾਹੀਂ
ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕਰ ਰਿਹਾ ਹੈ ਜਿਵੇਂ ਕਿ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਲਈ ਜੂਮ ਐਪ ਰਾਹੀਂ ਉਹਨਾਂ ਦੇ ਉਜਵਲ ਭਵਿੱਖ ਲਈ ਕੈਰੀਅਰ ਕੋਂਸਿਲਿੰਗ ਕੀਤੀ ਜਾ ਰਹੀ ਹੈ।ਗੁਰਮੇਲ ਸਿੰਘ ਜਿਲ੍ਹਾ ਰੋਜਗਾਰ ਅਫਸ਼ਰ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਉਪਰੋਕਤ ਸੇਵਾ ਤੋਂ ਇਲਾਵਾ ਜਿਲ੍ਹਾ ਰੋਜਗਾਰ ਦਫਤਰ ਵੱਲੋਂ ਨੋਜਵਾਨਾਂ ਦੀ ਨੋਕਰੀਆਂ ਲਈ ਪੋਰਟਲ ‘ਤੇ ਰਜ਼ਿਸਟ੍ਰੇਸ਼ਨ ਕਰਨਾ, ਪਲੈਸਮੈਂਟ ਕੈਂਪ ਲਗਾ ਕੇ ਬੇਰੋਜਗਾਰਾਂ ਨੂੰ ਰੋਜ਼ਗਾਰ ਮੁਹਈਆ ਕਰਨਾ ਆਦਿ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ।
ਉਨ੍ਹਾਂ ਦੱਸਿਆ ਕਿ ਹੁਣ ਪੰਜਾਬ ਸਰਕਾਰ ਨੇ ਇੱਕ ਹੋਰ ਬਹੁਤ ਵੱਡਾ ਉਪਰਾਲਾ ਕਰਦੇ ਹੋਏ ਘਰ-ਘਰ ਰੋਜ਼ਾਗਰ ਦੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਵਿਦੇਸ਼ਾਂ ’ਚ ਪੜ੍ਹਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਮੁਫਤ ਕਾਊਂਸਲਿੰਗ ਦੇਣ ਲਈ ਇੱਕ ਨਵੀਂ ਮੁਹਿੰਮ ਸ਼ੁਰੂ ਕੀਤੀ ਗਈ ਹੈ।ਚਾਹਵਾਨ ਪ੍ਰਾਰਥੀ 12ਵੀਂ ਜਾਂ ਡਿਗਰੀ ਪਾਸ ਹੋਣਾ ਚਾਹੀਦਾ ਹੈ।ਸੈਸ਼ਨ 2019-20 ਅਤੇ 2020-2021 ਵਿਚ ਪਾਸ ਕਰਨ ਵਾਲੇ ਪ੍ਰਾਰਥੀ ਅਪਲਾਈ ਕਰ ਸਕਦੇ ਹਨ।ਪ੍ਰਾਰਥੀ ਦੇ ਓਵਰਆਲ 6.5 ਬੈਂਡ ਤੇ ਹਰੇਕ ਮੈਡਿਊਲ ਵਿਚੋਂ 6 ਬੈਂਡ ਹੋਣੇ ਲਾਜ਼ਮੀ ਹਨ।
ਉਹਨਾਂ ਦੱਸਿਆ ਕਿ ਵਿਦੇਸ਼ਾਂ ਵਿਚ ਪੜ੍ਹਨ ਜਾਣ ਵਾਲੇ ਵਿਦਿਆਰਥੀਆਂ ਨੂੰ ਵਿਦੇਸ਼ ਵਿਚ ਪੜ੍ਹਾਈ ਦੀ ਫੀਸ, ਰਹਿਣ-ਸਹਿਣ ਤੇ ਆਉਣ-ਜਾਣ ਦੇ ਖਰਚੇ ਦਾ ਇੰਤਜ਼ਾਮ ਅਪਣੇ ਪੱਧਰ ‘ਤੇ ਕਰਨਾ ਹੋਵੇਗਾ।ਵਧੇਰੇ ਜਾਣਕਾਰੀ ਲਈ ਰੋਜ਼ਗਾਰ ਬਿਊਰੋ ਪਠਾਨਕੋਟ ਦੇ ਹੈਲਪਲਾਈਨ ਨੰਬਰ 7657825214 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …
Punjab Post Daily Online Newspaper & Print Media