Monday, April 27, 2026

23 ਲੋਕਾਂ ਦੀ ਰਿਪੋਰਟ ਅੱਜ ਆਈ ਕਰੋਨਾ ਪਾਜ਼ਟਿਵ, ਕੋਰੋਨਾ ਤੋਂ ਮੁਕਤ ਹੋਏ 55 ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 23 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 55 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 14153 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 90 ਐਕਟਿਵ ਕੇਸ ਹਨ।ਉਨਾ ਦੱਸਿਆ ਕਿ ਹੁਣ ਤੱਕ 567 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਅੱਜ ਕਿਸੇ ਵੀ ਵਿਅਕਤੀ ਦੀ ਮੌਤ ਨਹੀਂ ਹੋਈ।

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …