Monday, December 23, 2024

ਪਿੰਡ ਗਗੜੇ ਵਲੋਂ ਕਿਸਾਨੀ ਸੰਘਰਸ਼ ਦੇ ਜੁਝਾਰੂਆਂ ਦਿੱਲੀ ਭੇਜੀਆਂ ਚਾਰ ਕੁਇੰਟਲ ਖੋਏ ਦੀਆਂ ਪਿੰਨੀਆਂ

ਸਮਰਾਲਾ, 15 ਜਨਵਰੀ (ਇੰਦਰਜੀਤ ਸਿੰਘ ਕੰਗ) – ਪਿੰਡ ਗਗੜਾ ਦੇ ਨੌਜਵਾਨਾਂ ਵਲੋਂ ਨਗਰ ਵਾਸੀਆਂ ਦੇ ਸਹਿਯੋਗ ਨਾਲ ਦਿੱਲੀ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਵਿੱਚ ਆਪਣਾ ਯੋਗਦਾਨ ਪਾ ਰਹੇ ਜੁਝਾਰੂਆਂ ਲਈ ਚਾਰ ਕੁਇੰਟਲ ਖੋਏ ਦੀਆਂ ਪਿੰਨੀਆਂ ਬਣਾ ਕੇ ਦਿੱਲੀ ਭੇਜੀਆਂ ਗਈਆਂ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਬਹਾਦਰ ਸਿੰਘ ਸਵੈਚ ਅਤੇ ਹਰਦੀਪ ਸਿੰਘ ਮਾਨ ਨੇ ਦੱਸਿਆ ਪਿੰਡ ਗਗੜਾ ਦੇ ਨੌਜਵਾਨਾਂ ਵਲੋਂ ਸਾਰੇ ਪਿੰਡ ਦੇ ਸਹਿਯੋਗ ਨਾਲ ਦਿੱਲੀ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਆਪਣਾ ਯੋਗਦਾਨ ਪਾਉਣ ਲਈ ਸਮੇਂ ਸਮੇਂ ‘ਤੇ ਰਸਦ ਭੇਜੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਹੋਣ ਵਾਲੇ ਟਰੈਕਟਰ ਮਾਰਚ ਨੂੰ ਲੈ ਕੇ ਪਿੰਡ ਦੇ ਨੌਜਵਾਨਾਂ ਵਿੱਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ।ਪਿੰਡ ਗਗੜਾ ਦੇ ਨੌਜਵਾਨ ਇਸ ਟਰੈਕਟਰ ਮਾਰਚ ਵਿਚ ਵੀ ਵਧ ਚੜ੍ਹ ਕੇ ਹਿੱਸਾ ਲੈਣਗੇ।
                  ਇਸ ਮੌਕੇ ਰਜਿੰਦਰ ਸਿੰਘ ਪੰਚ, ਜਗਦੀਪ ਸਿੰਘ ਸੋਨੀ, ਦਿਲਮਨ ਸਿੰਘ, ਗੁਰਜੀਤ ਸਿੰਘ ਮਾਨ, ਗੁਰਸੇਵਕ ਸਿੰਘ ਗੋਲਡੀ, ਚਰਨਜੀਤ ਸਿੰਘ ਲਾਲੀ, ਵਿੱਕੀ, ਗੁਰਪ੍ਰੀਤ ਸਿੰਘ ਭੰਗੂ, ਹਰਜੀਤ ਸਿੰਘ ਭੰਗੂ, ਜਸਕਰਨ ਸਿੰਘ, ਸੁਰਿੰਦਰ ਸਿੰਘ, ਸਰਤਜੋਤ ਸਿੰਘ ਭੰਗੂ, ਗੁਰਦਿਆਲ ਸਿੰਘ ਮਾਨ ਆਦਿ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …