Tuesday, April 21, 2026

ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਬਣੀ ਸਬ ਕਮੇਟੀ ਦਾ ਕੈਬਨਿਟ ਮੰਤਰੀਆਂ ਵਿਰੁੱਧ ਧਰਨਾ 26 ਨੂੰ – ਫਰੌਰ

ਸਮਰਾਲਾ, 16 ਜਨਵਰੀ (ਇੰਦਰਜੀਤ ਸਿੰਘ ਕੰਗ) – ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਬ੍ਰਾਂਚ ਖੰਨਾ ਦੇ ਪ੍ਰਧਾਨ ਕਰਮ ਚੰਦ ਫਰੌਰ, ਜਰਨਲ ਸਕੱਤਰ ਦਲਵੀਰ ਸਿੰਘ ਗਲਵੱਡੀ, ਜ਼ਿਲ੍ਹਾ ਜਰਨਲ ਸਕੱਤਰ ਰਵਿੰਦਰ ਸਿੰਘ ਮਾਣਕੀ ਤੇ ਪ੍ਰੈਸ ਸਕੱਤਰ ਗੁਰਪ੍ਰੀਤ ਸਮਰਾਲਾ ਨੇ ਦੱਸਿਆ ਕਿ ਜਲ ਸਪਲਾਈ ਵਿਭਾਗ ਵਿੱਚ ਇਨਲਿਸਟਮੈਂਟ, ਕੰਪਨੀਆਂ, ਵੱਖ-ਵੱਖ ਠੇਕੇਦਾਰਾਂ, ਸੁਸਾਇਟੀਆਂ ਰਾਹੀ ਪਿਛਲੇ 10-15 ਸਾਲਾਂ ਤੋਂ ਸੇਵਾਵਾਂ ਦੇ ਰਹੇ ਵਰਕਰਾਂ ਨੂੰ ਵਿਭਾਗ ਵਿੱਚ ਲਿਆ ਕੇ ਰੈਗੂਲਾਰ ਕਰਨ ਅਤੇ ਪੇਂਡੂ ਜਲ ਸਪਲਾਈ ਸਕੀਮਾਂ ਦਾ ਪੰਚਾਇਤੀਕਰਨ/ ਨਿੱਜੀਕਰਨ ਦੀਆਂ ਨੀਤੀਆਂ ਨੂੰ ਰੱਦ ਕਰਕੇ ਲੋਕਾਂ ਦੇ ਪੀਣ ਵਾਲੇ ਪਾਣੀ ਦੀਆਂ ਸਹੂਲਤਾਂ ਦਾ ਸਰਕਾਰ ਵਲੋਂ ਖੁਦ ਪ੍ਰਬੰਧ ਕਰਨ ਦੀ ਮੰਗ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਫੈਸਲੇ ਤਹਿਤ 26 ਜਨਵਰੀ ਨੂੰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਣੀ ਸਬ-ਕਮੇਟੀ ਵਿਚ ਸ਼ਾਮਲ ਮੰਤਰੀਆਂ ਦੀਆਂ ਕੋਠੀਆਂ ਅਤੇ ਦਫਤਰਾਂ ਅੱਗੇ ਵਰਕਰਾਂ ਵਲੋਂ ਪਰਿਵਾਰ ਅਤੇ ਬੱਚਿਆਂ ਸਮੇਤ ਧਰਨੇ ਦੇਣ ਉਪਰੰਤ ਮੰਗ ਪੱਤਰ ਅਤੇ ਜਲ ਸਪਲਾਈ ਵਰਕਰਾਂ ਨੂੰ ਵਿਭਾਗ ਵਿਚ ਸ਼ਾਮਲ ਕਰਨ ਵਾਲੀ ਵਿਭਾਗ ਵੱਲੋਂ ਬਣੀ ਪ੍ਰਪੋਜਲ ਦੀ ਕਾਪੀ ਵੀ ਦਿੱਤੀ ਜਾਵੇਗੀ।ਜਿਸ ਤਹਿਤ 26 ਜਨਵਰੀ ਨੂੰ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਖਰੜ ਸਥਿਤ ਕੋਠੀ ਵਿਖੇ ਜਿਲ੍ਹਾ ਲੁਧਿਆਣਾ ਦੇ ਸਮੁੱਚੇ ਵਰਕਰਾਂ ਵਲੋਂ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਬਸੰਤੀ ਰੰਗ ਵਿਚ ਸੱਜ ਕੇ ਧਰਨੇ ਦਿੱਤੇ ਜਾਣਗੇ।ਉਨ੍ਹਾਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਠੇਕਾ ਕਾਮਿਆਂ ਨੂੰ ਵਿਭਾਗ ਵਿਚ ਸ਼ਾਮਲ ਕਰਕੇ ਜਿਨ੍ਹੀ ਦੇਰ ਤੱਕ ਪੰਜਾਬ ਸਰਕਾਰ ਵਲੋਂ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ ਜਾਂਦਾ ਹੈ, ਉਸ ਸਮੇਂ ਤੱਕ ਜਥੇਬੰਦੀ ਵਲੋਂ ਸੰਘਰਸ਼ ਜਾਰੀ ਰੱਖੇ ਜਾਣਗੇ ਅਤੇ ਲੋੜ ਪੈਣ ’ਤੇ ਸੰਘਰਸ਼ਾਂ ਨੂੰ ਤੇਜ਼ ਵੀ ਕੀਤਾ ਜਾ ਸਕਦਾ ਹੈ।
                   ਇਸ ਮੌਕੇ ਆਗੂ ਜਗਜੀਤ ਸਿੰਘ ਬਿਲਾਸਪੁਰ, ਅਮਰਜੀਤ ਸਿੰਘ, ਗੁਰਦੀਪ ਸਿੰਘ, ਗੁਰਤੇਜ ਸਿੰਘ, ਬਲਵੀਰ ਸਿੰਘ, ਸੁਖਵਿੰਦਰ ਸਿੰਘ ਹਾਜ਼ਰ ਸਨ।

Check Also

ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …