Tuesday, April 21, 2026

ਲਖਵੀਰ ਸਿੰਘ ਘਰਖਣਾ ਨੂੰ ਸਰਬਸੰਮਤੀ ਨਾਲ ਬਣਾਇਆ ਬਸਪਾ ਦਾ ਜਿਲ੍ਹਾ ਸਕੱਤਰ

ਪਾਰਟੀ ਸੁਪਰੀਮੋ ਭੈਣ ਮਾਇਆਵਤੀ ਦੇ ਜਨਮ ਦਿਨ ਦੀ ਖੁਸ਼ੀ ’ਚ ਬੱਚਿਆਂ ਨੂੰ ਵੰਡੀ ਸਟੇਸ਼ਨਰੀ

ਸਮਰਾਲਾ 15 ਜਨਵਰੀ (ਇੰਦਰਜੀਤ ਸਿੰਘ ਕੰਗ) – ਬਹੁਜਨ ਸਮਾਜ ਪਾਰਟੀ 2022 ਦੀਆਂ ਚੋਣਾਂ ਨੂੰ ਮੁੱਖ ਰੱਖ ਕੇ ਆਪਣੀ ਪਾਰਟੀ ਦੀ ਲਾਮਬੰਦੀ ਅਤੇ ਵਰਕਰਾਂ ਵਿੱਚ ਉਤਸ਼ਾਹ ਭਰਨ ਲਈ ਅਹੁਦੇਦਾਰਾਂ ਦੀ ਚੋਣ ਕਰ ਰਹੀ ਹੈ।ਇਸੇ ਲੜੀ ਤਹਿਤ ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਸਮਰਾਲਾ ਦੇ ਪ੍ਰਧਾਨ ਲਖਵੀਰ ਸਿੰਘ ਘਰਖਣਾ ਨੂੰ ਸਰਬਸੰਮਤੀ ਨਾਲ ਜ਼ਿਲ੍ਹਾ ਲੁਧਿਆਣਾ ਦਾ ਸਕੱਤਰ ਨਿਯੁੱਕਤ ਕਰ ਦਿੱਤਾ ਗਿਆ ਹੈ।ਲਖਵੀਰ ਸਿੰਘ ਘਰਖਣਾ ਨੇ ਕਿਹਾ ਕਿ ਪਾਰਟੀ ਵਲੋਂ ਜੋ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਲਈ ਪੂਰੀ ਤਰ੍ਹਾਂ ਸਮਰਪਿਤ ਹੋ ਕੇ ਕਾਰਜ਼ ਕਰਨਗੇ।
              ਬਹੁਜਨ ਸਮਾਜ ਪਾਰਟੀ ਦੇ ਸੁਪਰੀਮੋ ਭੈਣ ਮਾਇਆਵਤੀ ਦੇ ਜਨਮ ਦਿਨ ਦੀ ਖੁਸ਼ੀ ਵਿੱਚ ਇੱਕ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਰਾਮ ਸਿੰਘ ਗੋਗੀ ਸੂਬਾ ਸਕੱਤਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।ਸਮਾਗਮ ਦੌਰਾਨ ਛੋਟੇ ਅਤੇ ਲੋੜਵੰਦ ਬੱਚਿਆਂ ਨੂੰ ਪੜ੍ਹਾਈ ਪ੍ਰਤੀ ਉਤਸ਼ਾਹਿਤ ਕਰਨ ਲਈ ਸਟੇਸ਼ਨਰੀ ਵੰਡੀ ਗਈ।ਬੁਲਾਰਿਆਂ ਨੇ ਬਸਪਾ ਸੁਪਰੀਮੋ ਭੈਣ ਮਾਇਆਵਤੀ ਦੇ ਜਨਮ ਦਿਨ ਦੀਆਂ ਸ਼ੁਭ ਇਛਾਵਾਂ ਦਿੱਤੀਆਂ ਅਤੇ ਪ੍ਰਣ ਕੀਤਾ ਕਿ ਪੰਜਾਬ ਵਿੱਚ ਆਉਣ ਵਾਲੀਆਂ 2022 ਦੀਆਂ ਚੋਣਾਂ ਵਿੱਚ ਬਸਪਾ ਪੂਰੀ ਦ੍ਰਿੜਤਾ ਨਾਲ ਚੋਣਾਂ ਵਿੱਚ ਕੁੱਦੇਗੀ ਅਤੇ ਪੂਰਨ ਬਹੁਮਤ ਹਾਸਲ ਕਰਕੇ ਪੰਜਾਬ ਦੇ ਲੋਕਾਂ ਨਾਲ ਪਿਛਲੇ 70 ਸਾਲਾਂ ਤੋਂ ਰਿਵਾਇਤੀ ਪਾਰਟੀਆਂ ਵਲੋਂ ਕੀਤੀ ਜਾ ਰਹੀ ਲੁੱਟ ਨੂੰ ਰੋਕਣਗੇ।ਲਖਵੀਰ ਸਿੰਘ ਘਰਖਣਾ ਨੂੰ ਜ਼ਿਲ੍ਹਾ ਸਕੱਤਰ ਬਣਨ ‘ਤੇ ਸਨਮਾਨਿਤ ਕੀਤਾ ਗਿਆ।
                  ਸਮਾਗਮ ਵਿੱਚ ਕੁਲਵੰਤ ਸਿੰਘ ਮੇਹਤੋਂ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਦੇ ਇੰਚਾਰਜ਼, ਐਡਵੋਕੇਟ ਸ਼ਿਵ ਕੁਮਾਰ ਕਲਿਆਣ ਕੋਆਰਡੀਨੇਟਰ ਹਲਕਾ ਫਤਹਿਗੜ੍ਹ ਸਾਹਿਬ, ਜਤਿੰਦਰ ਸਿੰਘ ਬੱਬੂ ਜ਼ਿਲ੍ਹਾ ਪ੍ਰਧਾਨ ਫਤਹਿਗੜ੍ਹ ਸਾਹਿਬ, ਸ਼ੇਰ ਸਿੰਘ ਮੈਣਮਾਜਰੀ ਜ਼ਿਲ੍ਹਾ ਮੀਤ ਪ੍ਰਧਾਨ, ਭੁਪਿੰਦਰ ਸਿੰਘ ਬੱਬੂ ਸਾਬਕਾ ਸ਼ਹਿਰੀ ਪ੍ਰਧਾਨ ਸਮਰਾਲਾ, ਰਣਜੀਤ ਸਿੰਘ ਬਿੱਟੂ ਸਾਬਕਾ ਪ੍ਰਧਾਨ ਪਾਰਲੀਮੈਂਟ ਹਲਕਾ ਫਤਹਿਗੜ੍ਹ ਦੀ ਅਗਵਾਈ ਹੇਠ ਹਲਕਾ ਸਮਰਾਲਾ ਦੇ ਬਹੁਜਨ ਸਮਾਜ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਮੌਜੂਦ ਸਨ।

Check Also

ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …