Friday, September 18, 2026

ਜਿਲ੍ਹਾ ਪਠਾਨਕੋਟ ਵਿੱਚ ਕੀਤਾ ਗਿਆ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ 3.0 ਦਾ ਆਗਾਜ਼

ਪਠਾਨਕੋਟ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਹਿਯੋਗੀ ਚਾਣੱਕਿਆ ਐਜੂਕੇਸਨਲ ਸੋਸਾਇਟੀ ਵਿਖੇ ਅੱਜ 18 ਤੋ 40 ਸਾਲ ਉਮਰ ਵਰਗ ਦੇ ਨੋਜਵਾਨਾਂ (ਲੜਕੀਆਂ) ਲਈ ਪ੍ਰਧਾਨ ਮੰਤਰੀ ਕੌਸਲ ਵਿਕਾਸ ਯੋਜਨਾ 3.0 ਅਧੀਨ 3 ਮਹੀਨੇ ਦਾ ਮੂਫਤ ਕੋਰਸ ਦਾ ਅਗਾਜ ਕੀਤਾ ਗਿਆ।
ਜਿਲ੍ਹਾ ਮੈਨੇਜ਼ਰ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਪਠਾਨਕੋਟ ਪ੍ਰਦੀਪ ਬੈਂਸ ਨੇ ਦੱਸਿਆ ਕਿ ਇਸ ਕੋਰਸ ਵਿੱਚ ਮੇਕਅੱਪ ਆਰਟਿਸਟ ਦਾ ਕੋਰਸ ਸ਼ਾਮਿਲ ਹੈ।ਇਹ ਕੋਰਸ ਚਾਣੱਕਿਆ ਐਜੂਕੇਸਨਲ ਸੋਸਾਇਟੀ ਵੱਲੋਂ ਪੀ.ਟੀ.ਯੂ ਸੈਂਟਰ ਵਿਖੇ ਸਥਿਤ ਸਕਿੱਲ ਸੈਂਟਰ ਵਿਚ ਅੱਜ ਤੋਂ ਮੁਫਤ ਕੋਰਸਾਂ ਦਾ ਅਰੰਭ ਕੀਤਾ ਗਿਆ ਹੈ।
                 ਉਨਾਂ ਦੱਸਿਆ ਕਿ ਇਸ ਕੋਰਸ ਵਿੱਚ ਦਾਖਿਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਕਾਰ ਵਲੋਂ ਕਿਤਾਬਾਂ ਅਤੇ ਯੂਨੀਫਾਰਮ ਮੁਫ਼ਤ ਦਿੱਤੀ ਜਾਵੇਗੀ।ਕੋਰਸ ਪਾਸ ਕਰਨ ਉਪਰੰਤ ਉਮੀਦਵਾਰਾਂ ਨੂੰ ਆਉਣ ਅਤੇ ਜਾਣ ਦਾ ਖਰਚਾ ਅਤੇ ਪੋਸਟ ਪਲੇਸਮੈਂਟ ਲਈ ਸਹਾਇਤਾ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਉਪਰਾਲਾ ਹੈ ਕਿ ਜੋ ਨੋਜਵਾਨ ਬੇਰੋਜ਼ਗਾਰ ਹਨ, ਉਨ੍ਹਾਂ ਨੂੰ ਆਪਣਾ ਰੁਜ਼ਗਾਰ ਖੋਲਣ ਲਈ ਹੁਨਰ ਸਿਖਾਇਆ ਜਾਵੇ।

Check Also

ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …