ਸੰਗਰੂਰ, 16 ਜਨਵਰੀ (ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਵਲੋਂ ਸੰਗਰੂਰ ਦਾਣਾ ਮੰਡੀ ਵਿਖੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਹੋਏ ਸ਼ਹੀਦ ਹੋਏ
ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਲੋਹੜੀ ਮਨਾਈ ਗਈ।ਜਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਬਦੇਸ਼ਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੋਦੀ ਸਰਕਾਰ ਨੂੰ ਇਹ ਕਾਲੇ ਕਾਨੂੰਨ ਤੁਰੰਤ ਵਾਪਸ ਲੈ ਲੇਣੇ ਚਾਹੀਦੇ ਹਨ, ਕਿਉਂਕਿ ਬਹੁਤ ਸਾਰੇ ਕਿਸਾਨ ਸ਼ਹੀਦੀਆਂ ਪਾ ਰਹੇ ਹਨ।
ਹਲਕਾ ਸੰਗਰੂਰ ਤੋਂ ਆਪ ਆਗੂ ਨਰਿੰਦਰ ਕੌਰ ਭਰਾਜ਼ ਨੇ ਕਿਹਾ ਕਿ ਉਹ ਕਿਸਾਨ ਜਥੇਬੰਦੀਆਂ ਦੇ ਹਰ ਫੈਸਲੇ ਦਾ ਉਹ ਸਾਥ ਦੇਣਗੇ।ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਤਾਨਾਸ਼ਾਹੀ ਰਵੱਈਆ ਛੱਡ ਕੇ ਕਿਸਾਨਾਂ ਦੇ ਹੱਕ ‘ਚ ਫੈਸਲਾ ਲਵੇ।
ਇਸ ਮੌਕੇ ਆਪ ਆਗੂ ਗੁਰਦੇਵ ਸੰਗਾਲਾ, ਮਹਿੰਦਰ ਸਿੱਧੂ, ਜਸਵੀਰ ਕੁਦਨੀ, ਚਰਨਜੀਤ ਚੰਨੀ, ਹਰਵਿੰਦਰ ਛਾਜ਼ਲੀ, ਕਰਮਜੀਤ ਕੁਠਾਲਾ, ਸਿਕੰਦਰ ਸਿੰਘ, ਰਾਜਵੰਤ ਘੁੱਲੀ, ਕੁਲਜਿੰਦਰ ਢੀਂਡਸਾ, ਅਨਵਰ ਧੂਰੀ, ਸੰਦੀਪ ਸਿੰਗਲਾ, ਅਵਤਾਰ ਈਲਵਾਲ, ਪੰਨੂ ਕਾਤਰੋਂ ਆਗ ਹਾਜ਼ਰ ਰਹੇ।
Check Also
ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …
Punjab Post Daily Online Newspaper & Print Media